ਚੰਡੀਗੜ੍ਹ, 5 ਜੂਨ
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਮਗਰੋਂ ਲੋਕ ਸਭਾ ਹਲਕਾ ਸੰਗਰੂਰ ਦੀ ਸੀਟ ਖ਼ਾਲੀ ਹੋ ਗਈ ਸੀ, ਜਿੱਥੇ ਹੁਣ 23 ਜੂਨ ਨੂੰ ਵੋਟਾਂ ਪੈਣਗੀਆਂ। ‘ਆਪ’ ਨੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਐਲਾਨਿਆ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਵੀ ਕਾਗ਼ਜ਼ ਦਾਖਲ ਕਰਨ ਮਗਰੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਹੈ। ਸੋਮਵਾਰ ਨੂੰ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ, ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।