ਚੰਡੀਗੜ੍ਹ, 6 ਜੂਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੇਟ ਦੀਆਂ ਸ਼ਿਕਾਇਤਾਂ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਇਹ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਬਾਦਲ ਨੂੰ ਪੇਟ ਦਰਦ ਤੇ ਹੋਰ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਜਿਸ ਕਰ ਕੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ। ਸੂਤਰਾਂ ਨੇ ਦੱਸਿਆ ਕਿ ਅਕਾਲੀ ਆਗੂ ਦੀ ਡਾਕਟਰਾਂ ਦੀ ਟੀਮ ਵੱਲੋਂ ਦੇਖਭਾਲ ਕੀਤੀ ਜਾ ਰਹੀ ਹੈ। ਏਜੰਸੀ