ਚੰਡੀਗੜ੍ਹ, 7 ਜੂਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤਯਾਬ ਹੋਣ ਮਗਰੋਂ ਪੀਜੀਆਈ ਤੋਂ ਅੱਜ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ ਸੋਮਵਾਰ ਨੂੰ ਪੇਟ ਖਰਾਬ ਹੋਣ ਕਾਰਨ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਸੂਤਰਾਂ ਅਨੁਸਾਰ ਸ੍ਰੀ ਬਾਦਲ ਨੂੰ ਐਡਵਾਂਸਡ ਕਾਰਡਿਕ ਕੇਅਰ ਸੈਂਟਰ ਵਿੱਚ ਦਾਖਲ ਕੀਤਾ ਗਿਆ ਸੀ। ਰਾਤ ਭਰ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਰਹੇ। ਉਨ੍ਹਾਂ ਨੂੰ ਉਲਟੀਆਂ ਦੀ ਵੀ ਸ਼ਿਕਾਇਤ ਸੀ। ਅੱਜ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਮਗਰੋਂ ਦੁਪਹਿਰ ਬਾਅਦ ਪੀਜੀਆਈ ਤੋਂ ਛੁੱਟੀ ਮਿਲ ਗਈ। ਜ਼ਿਕਰਯੋਗ ਹੈ ਕਿ ਸ੍ਰੀ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। -ਪੀਟੀਆਈ