37.9 C
Patiāla
Tuesday, May 14, 2024

ਝੋਨੇ ਦੀ ਲੁਆਈ ਲਈ 10 ਜੂਨ ਤੋਂ ਮਿਲੇਗੀ 8 ਘੰਟੇ ਬਿਜਲੀ ਸਪਲਾਈ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਜੂਨ

ਪਾਵਰਕੌਮ ਨੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ। ਪਾਵਰਕੌਮ ਦੇ ਵੰਡ ਵਿੰਗ ਦੀ ਅੱਜ ਆਗਾਮੀ ਝੋਨੇ ਦੇ ਸੀਜ਼ਨ ਦੇ ਪ੍ਰਬੰਧਾਂ ਬਾਬਤ ਮੀਟਿੰਗ ਹੋਈ। ਇਸ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ, ਸੀਐੱਮਡੀ ਬਲਦੇਵ ਸਿੰਘ ਸਰਾ ਅਤੇ ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜਨੀਅਰ ਡੀਪੀਐੱਸ ਗਰੇਵਾਲ ਤੋਂ ਇਲਾਵਾ ਡਿਸਟ੍ਰੀਬਿਊਸ਼ਨ ਅਤੇ ਗਰਿੱਡ ਅਪਰੇਸ਼ਨ ਅਤੇ ਰੱਖ-ਰਖਾਅ ਵਿੰਗਾਂ ਦੇ ਮੁੱਖ ਇੰਜਨੀਅਰਾਂ, ਸੁਪਰਡੈਂਟ ਇੰਜਨੀਅਰਾਂ, ਕਾਰਜਕਾਰੀ ਇੰਜਨੀਅਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਕੌਮਾਂਤਰੀ ਸਰਹੱਦ ਨਾਲ ਲਗਦੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਲੁਆਈ 10 ਜੂਨ ਤੋਂ ਸ਼ੁਰੂ ਹੋ ਜਾਵੇਗੀ। ਇਸ ਤੋਂ ਬਾਅਦ 14 ਜੂਨ ਤੋਂ ਦੂਜੇ ਪੜਾਅ ਤਹਿਤ 10 ਜ਼ਿਲ੍ਹੇ- ਹੁਸ਼ਿਆਰਪੁਰ, ਜਲੰਧਰ, ਐੱਸਬੀਐੱਸ ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐੱਸਏਐੱਸ.ਨਗਰ ਅਤੇ ਬਾਕੀ ਦੇ 13 ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਮਾਲੇਰਕੋਟਲਾ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਮਾਨਸਾ, ਮੋਗਾ, ਫ਼ਾਜ਼ਿਲਕਾ ਵਿਚ 17 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ। 





News Source link

- Advertisement -

More articles

- Advertisement -

Latest article