41 C
Patiāla
Saturday, May 4, 2024

ਧੂਰੀ: ਗੰਨੇ ਦੀ ਅਦਾਇਗੀ ਲਈ ਟੈਂਕੀ ’ਤੇ ਚੜ੍ਹੇ ਕਿਸਾਨ ਆਗੂ ਦੀ ਸਿਹਤ ਵਿਗੜੀ, ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ

Must read


ਹਰਦੀਪ ਸਿੰਘ ਸੋਢੀ

ਧੂਰੀ, 9 ਜੂਨ

ਇਥੋਂ ਦੀ ਖੰਡ ਮਿੱਲ ਤੋਂ ਗੰਨੇ ਦੀ ਅਦਾਇਗੀ ਲੈਣ ਲਈ ਮੁੱਖ ਮੰਤਰੀ ਦਫਤਰ ਵਿਖੇ ਗੰਨਾ ਕਾਸ਼ਤਕਾਰਾਂ ਵੱਲੋਂ ਪ੍ਰਧਾਨ ਹਰਜੀਤ ਸਿੰਘ ਬੁਗਰਾ ਦੀ ਅਗਵਾਈ ਹੇਠ ਲਗਾਇਆ ਗਿਆ ਧਰਨਾ ਅੱਜ ਅੱਠਵੇਂ ਦਿਨ ਦਾਖਲ ਹੋ ਗਿਆ। ਇਸ ਦੌਰਾਨ ਤਿੰਨ ਦਿਨਾਂ ਤੋਂ ਮੁੱਖ ਮੰਤਰੀ ਦਫ਼ਤਰ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਤਿੰਨ ਗੰਨਾ ਕਾਸ਼ਤਕਾਰਾਂ ਵਿੱਚੋਂ ਅੰਮਿ੍ਤ ਸਿੰਘ ਕਾਤਰੋਂ ਦੀ ਅੱਜ ਦੁਪਹਿਰ ਸਮੇਂ ਗਰਮੀ ਕਾਰਨ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਿਆ, ਜਿਸ ਨੂੰ ਥਾਣਾ ਸਿਟੀ ਧੂਰੀ ਦੇ ਐੱਸਐੱਚਓ ਹਰਜਿੰਦਰ ਸਿੰਘ ਢਿੱਲੋਂ ਨੇ ਹਿੰਮਤ ਦਿਖਾਉਂਦਿਆਂ ਆਪਣੇ ਸਾਥੀਆਂ ਸਮੇਤ ਚੁੱਕ ਕੇ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਧੂਰੀ ਵਿਖੇ ਦਾਖਲ ਕਰਵਾਇਆ ਗਿਆ। ਅੰਮ੍ਰਿਤ ਪਾਲ ਦੇ ਬੇਹੋਸ਼ ਤੋਂ ਬਾਅਦ ਕਿਸਾਨਾਂ ਨੇ ਸੰਗਰੂਰ ਬਾਈਪਾਸ ਉੱਪਰ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪ੍ਰਧਾਨ ਹਰਜੀਤ ਸਿੰਘ ਬੁਗਰਾ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀ ਤਰਾਸਦੀ ਹੈ ਕਿ ਪਿਛਲੇ ਅੱਠ ਦਿਨਾਂ ਤੋਂ ਆਪਣੀ ਅਦਾਇਗੀ ਲੈਣ ਲਈ ਰੁਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਤਮਾਮ ਅਦਾਇਗੀ ਹੋਣ ਤੱਕ ਗੰਨਾ ਕਾਸ਼ਤਕਾਰ ਆਪਣੇ ਸੰਘਰਸ਼ ’ਤੇ ਬਜ਼ਿੱਦ ਹਨ। ਐੱਸਐੱਚਓ ਸਿਟੀ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅੰਮਿ੍ਤ ਸਿੰਘ ਕਾਤਰੋਂ ਦੀ ਸਿਹਤ ਅੱਗੇ ਨਾਲੋਂ ਠੀਕ ਹੈ ਅਤੇ ਉਹ ਖਤਰੇ ਤੋਂ ਬਾਹਰ ਹੈ।





News Source link

- Advertisement -

More articles

- Advertisement -

Latest article