37.4 C
Patiāla
Wednesday, May 15, 2024

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਤੱਕ 15 ਤੋਂ ਚੱਲਣਗੀਆਂ ਸਰਕਾਰੀ ਬੱਸਾਂ: ਮਾਨ

Must read


ਰੁਚਿਕਾ ਐੱਮ. ਖੰਨਾ

ਚੰਡੀਗੜ੍ਹ, 10 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ। ਹੁਣ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਲਈ 15 ਜੂਨ ਤੋਂ ਸਰਕਾਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਤੋਂ ਅੱਧ ਨਾਲੋਂ ਵੀ ਘੱਟ ਰਹੇਗਾ। ਯਾਤਰੀ ਹੁਣ ਆਪਣੀ ਅਗਲੀ ਉਡਾਣ ਦੀ ਯਾਤਰਾ ਲਈ ਸਰਕਾਰੀ ਬੱਸ ਲਈ ਆਪਣੀਆਂ ਟਿਕਟਾਂ ਆਨਲਾਈਨ ਬੁੱਕ ਕਰ ਸਕਦੇ ਹਨ। ਪਿਛਲੇ ਚਾਰ ਸਾਲਾਂ ਤੋਂ ਪੰਜਾਬ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਬੱਸਾਂ ਸਿਰਫ਼ ਪ੍ਰਾਈਵੇਟ ਆਪਰੇਟਰਾਂ ਵੱਲੋਂ ਹੀ ਚਲਾਈਆਂ ਜਾ ਰਹੀਆਂ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਰਾਜ ਦੇ ਪ੍ਰਮੁੱਖ ਸਿਆਸੀ ਪਰਿਵਾਰ ਦੀ ਮਾਲਕੀ ਵਾਲੀਆਂ ਕੰਪਨੀਆਂ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਏਕਾਧਿਕਾਰ ਨੂੰ ਤੋੜਨ ਦਾ ਵਾਅਦਾ ਕੀਤਾ ਸੀ। ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੋਂ ਰਾਜ ਦੇ ਵੱਖ-ਵੱਖ ਸ਼ਹਿਰਾਂ ਲਈ ਵੋਲਵੋ ਬੱਸਾਂ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਕਿਹਾ ਕਿ ਪੀਆਰਟੀਸੀ ਅਤੇ ਰੋਡਵੇਜ਼ ਬੱਸਾਂ ਦੇ ਕਿਰਾਏ ਪ੍ਰਾਈਵੇਟ ਆਪਰੇਟਰਾਂ ਨਾਲੋਂ ਅੱਧੇ ਤੋਂ ਵੀ ਘੱਟ ਹੋਣਗੇ ਅਤੇ ਯਾਤਰੀਆਂ ਨੂੰ ਸਹੂਲਤਾਂ ਵਧੇਰੇ ਹੋਣਗੀਆਂ। ਸੂਤਰਾਂ ਦਾ ਕਹਿਣਾ ਹੈ ਕਿ ਬੱਸਾਂ ਦਿੱਲੀ ਹਵਾਈ ਅੱਡੇ ਤੱਕ ਅੰਮ੍ਰਿਤਸਰ, ਪਠਾਨਕੋਟ, ਜਲੰਧਰ, ਲੁਧਿਆਣਾ, ਚੰਡੀਗੜ੍ਹ, ਹੁਸ਼ਿਆਰਪੁਰ, ਕਪੂਰਥਲਾ ਅਤੇ ਪਟਿਆਲਾ ਤੋਂ ਚੱਲਣਗੀਆਂ। ਪ੍ਰਾਈਵੇਟ ਆਪਰੇਟਰਾਂ ਵੱਲੋਂ 1,600 ਤੋਂ 2,600 ਰੁਪਏ ਵਸੂਲੇ ਜਾਣ ਵਾਲੇ ਕਿਰਾਏ ਦੇ ਮੁਕਾਬਲੇ ਸਰਕਾਰੀ ਬੱਸਾਂ ਦਾ ਕਿਰਾਇਆ 800 ਤੋਂ 1,400 ਰੁਪਏ ਤੱਕ ਹੋਵੇਗਾ।





News Source link

- Advertisement -

More articles

- Advertisement -

Latest article