15.3 C
Patiāla
Sunday, November 16, 2025

ਪਰਵੇਜ਼ ਮੁਸ਼ੱਰਫ ਦੀ ਹਾਲਤ ਗੰਭੀਰ

Must read


ਲਾਹੌਰ, 14 ਜੂਨ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ, ਜੋ ਕਿ ਗੰਭੀਰ ਬਿਮਾਰ ਹੋਣ ਕਾਰਨ ਯੂਏਈ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਨੂੰ ਪਾਕਿਸਤਾਨ ਦੀ ਫੌਜ ਵੱਲੋਂ ਏਅਰ ਐਂਬੂਲੈਂਸ ਰਾਹੀਂ ਵਾਪਸ ਦੇਸ਼ ਲਿਆਂਦਾ ਜਾਵੇਗਾ। ਜਨਰਲ ਪਰਵੇਜ਼ ਮੁਸ਼ੱਰਫ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਦੀ ਉਮੀਦ ਘੱਟ ਹੈ। ਉਹ 1999 ਤੋਂ 2008 ਤਕ ਪਾਕਿਸਤਾਨ ਦੇ ਰਾਸ਼ਟਰਪਤੀ ਰਹੇ ਸਨ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ ਡਾਕਟਰਾਂ ਦੀ ਸਲਾਹ ਲੈਣ ਮਗਰੋਂ ਜਨਰਲ ਪਰਵੇਜ਼ ਮੁਸ਼ੱਰਫ ਨੂੰ ਪਾਕਿਸਤਾਨ ਲਿਆਉਣ ਲਈ ਫੌਜ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। -ਪੀਟੀਆਈ





News Source link

- Advertisement -

More articles

- Advertisement -

Latest article