31.4 C
Patiāla
Sunday, May 12, 2024

ਸਿੱਧੂ ਮੂਸੇਵਾਲਾ ਕੇਸ: ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੁੱਪ ਦੇ ਦੋ ਮੈਂਬਰ ਅਸਲੇ ਸਣੇ ਕਾਬੂ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 14 ਜੂਨ

ਪੰਜਾਬ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਮੁਹਾਲੀ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਅਪਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਦੋ ਮੈਂਬਰਾਂ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮੀਡੀਆ ਨਾਲ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਹਾਲੀ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਅਪਰੇਸ਼ਨ ਦੌਰਾਨ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਗਗਨਦੀਪ ਸਿੰਘ ਉਰਫ਼ ਗੱਗੀ ਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਸਮੇਤ ਦੋ .32 ਕੈਲੀਬਰ ਪਿਸਟਲ, 8 ਕਾਰਤੂਸ ਅਤੇ ਸਕਾਰਪੀਓ  ਐੱਚਆਰ-25 4845 ਨੂੰ ਗ੍ਰਿਫ਼ਤਾਰ ਕੀਤਾ ਹੈ।

ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਲਗਾਤਾਰ ਮਨਪ੍ਰੀਤ ਸਿੰਘ ਉਰਫ ਮੰਨਾਂ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਟੋਇਟਾ ਕਾਰ ਮੁਹੱਈਆ ਕਰਵਾਈ ਸੀ, ਰਾਹੀਂ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਹਾਲ ਵਿੱਚ ਹੀ ਮਨਪ੍ਰੀਤ ਸਿੰਘ ਉਰਫ ਮੰਨਾਂ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਦੋਵੇਂ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਅਤੇ ਹਰਿਆਣਾ ਦੇ ਨਾਲ ਲਗਦੇ ਬਾਰਡਰ ਏਰੀਆ ਤੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ। ਐੱਸਐੱਸਪੀ  ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਮੁਹਾਲੀ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਸਾਂਝਾ ਅਪਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।





News Source link

- Advertisement -

More articles

- Advertisement -

Latest article