31.6 C
Patiāla
Thursday, May 16, 2024

ਪੰਜਾਬ ਤੇ ਹਰਿਆਣਾ ਵਿੱਚ ਮੀਂਹ ਕਾਰਨ ਗਰਮੀ ਤੋਂ ਰਾਹਤ, ਪਾਰਾ ਡਿਗਿਆ

Must read


ਚੰਡੀਗੜ੍ਹ, 18 ਜੂਨ

ਹਰਿਆਣਾ ਅਤੇ ਪੰਜਾਬ ਵਿੱਚ ਇੱਕ ਦਿਨ ਪਹਿਲਾਂ ਪਏ ਮੀਂਹ ਮਗਰੋਂ ਸ਼ਨਿੱਚਰਵਾਰ ਨੂੰ ਕਈ ਥਾਵਾਂ ’ਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਤਾਪਮਾਨ ਘਟਣ ਨਾਲ ਪਿਛਲੇ ਕੁੱਝ ਹਫ਼ਤਿਆਂ ਤੋਂ ਉਤਰ-ਪੱਛਮੀ ਖੇਤਰ ਵਿੱਚ ਜਾਰੀ ਭਿਆਨਕ ਗਰਮੀ ਕਾਰਨ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ, ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ (ਸ਼ੁੱਕਰਵਾਰ ਨੂੰ) 37.2 ਡਿਗਰੀ ਸੈਲਸੀਅਸ ਤੋਂ (ਸ਼ਨਿੱਚਰਵਾਰ ਨੂੰ) ਘਟ ਕੇ 31.6 ਡਿਗਰੀ ਸੈਲਸੀਅਸ ਰਹਿ ਗਿਆ। ਹਰਿਆਣਾ ਦੇ ਅੰਬਾਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਰਨਾਲ ਵਿੱਚ ਵੱਧ ਤੋਂ ਵੱਧ ਤਾਪਮਾਨ 30.3 ਡਿਗਰੀ, ਕੁਰੂਕਸ਼ੇਤਰ ਵਿੱਚ 29.7 ਡਿਗਰੀ, ਹਿਸਾਰ ਵਿੱਚ 35 ਡਿਗਰੀ ਅਤੇ ਰੋਹਤਕ ਵਿੱਚ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 27.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 28.2 ਡਿਗਰੀ ਅਤੇ ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਇੱਕ ਬਰਾਬਰ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ, ਜਦਕਿ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। -ਪੀਟੀਆਈ





News Source link

- Advertisement -

More articles

- Advertisement -

Latest article