41.2 C
Patiāla
Sunday, May 19, 2024

ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦਾ ਦੋ ਰੋਜ਼ਾ ਪੁਲੀਸ ਰਿਮਾਂਡ

Must read


ਐਨ ਪੀ ਧਵਨ

ਪਠਾਨਕੋਟ, 18 ਜੂਨ

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਅੱਜ ਜ਼ਿਲ੍ਹਾ ਪੁਲੀਸ ਵੱਲੋਂ ਪਠਾਨਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਵਿਧਾਇਕ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਨੇ ਮਾਈਨਿੰਗ ਐਕਟ ਤਹਿਤ ਦਰਜ ਹੋਏ ਇਸ ਮਾਮਲੇ ਵਿੱਚ ਮਾਈਨਿੰਗ ਮਟੀਰੀਅਲ ਚੋਰੀ ਕਰਨ ਦੀ ਧਾਰਾ ਵੀ ਜੋੜ ਦਿੱਤੀ ਹੈ। ਵਧੀਕ ਸੈਸ਼ਨ ਜੱਜ ਨੇ ਪੇਸ਼ਗੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦਿਆਂ ਜੋਗਿੰਦਰ ਪਾਲ ਦੀ ਪਟੀਸ਼ਨ ਰੱਦ ਕਰ ਦਿੱਤੀ ਜਦਕਿ ਉਸ ਦੀ ਪਤਨੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਇਸ ਤਰ੍ਹਾਂ ਰਿਮਾਂਡ ਖ਼ਤਮ ਹੋਣ ਬਾਅਦ ਜੋਗਿੰਦਰ ਪਾਲ ਨੂੰ ਸੋਮਵਾਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article