ਨਵੀਂ ਦਿੱਲੀ, 19 ਜੂਨ
ਬੀਐੱਸਐੱਫ ਨੇ ਭੁਲੇਖੇ ਨਾਲ ਸਰਹੱਦ ਪਾਰ ਕਰ ਕੇ ਆਏ ਪਾਕਿਸਤਾਨੀ ਲੜਕੇ ਨੂੰ ਅੱਜ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਜਵਾਨਾਂ ਨੇ ਸ਼ਨਿੱਚਰਵਾਰ ਸ਼ਾਮ ਨੂੰ ਫਿਰੋਜ਼ਪੁਰ ਸੈਕਟਰ ਵਿੱਚ ਪਾਕਿਸਤਾਨੀ ਲੜਕੇ ਨੂੰ ਹਿਰਾਸਤ ਵਿੱਚ ਲਿਆ ਸੀ। ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ ਉਹ ਗ਼ਲਤੀ ਨਾਲ ਕੌਮਾਂਤਰੀ ਸਰਹੱਦ ਪਾਰ ਕੇ ਭਾਰਤ ਵਾਲੇ ਪਾਸੇ ਆ ਗਿਆ ਸੀ। ਬੀਐੱਸਐੱਫ ਦੇ ਬੁਲਾਰੇ ਨੇ ਕਿਹਾ ਕਿ ਉਸ ਕੋਲੋਂ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਉਸ ਨੂੰ ਦੁਪਹਿਰ ਇੱਕ ਵਜੇ ਪਾਕਿਸਤਾਨ ਰੇਂਜਰਾਂ ਨੂੰ ਸੌਂਪ ਦਿੱਤਾ ਗਿਆ। -ਪੀਟੀਆਈ