33.5 C
Patiāla
Friday, May 3, 2024

ਮਾਛੀਵਾੜਾ: ਵਿਧਾਇਕ ਦਿਆਲਪੁਰਾ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ ਕੀਤੇ ਕਾਨੂੰਗੋ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ

Must read


ਗੁਰਦੀਪ ਸਿੰਘ ਟੱਕਰ

ਮਾਛੀਵਾੜਾ ਸਾਹਿਬ, 22 ਜੂਨ

ਇਸ ਸਬ-ਤਹਿਸੀਲ ਵਿਚ ਤਾਇਨਾਤ ਕਾਨੂੰਗੋ ਬਲਜੀਤ ਸਿੰਘ ਨੂੰ ਅੱਜ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ 15 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਧਰ ਮਾਛੀਵਾੜਾ ਪੁਲਸ ਨੇ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਧਾਇਕ ਦਿਆਲਪੁਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੇਹਰਬਾਨ ਵਾਸੀ ਰਣਮਿੰਦਰ ਸਿੰਘ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਉਸ ਦੀ ਜ਼ਮੀਨ ਪਿੰਡ ਉਧੋਵਾਲ ਵਿਖੇ ਹੈ, ਜਿਸ ਦੀ ਤਕਸੀਮ ਅਤੇ ਦਖ਼ਲ ਵਾਰੰਟ ਲਈ ਮਾਛੀਵਾੜਾ ਦਾ ਕਾਨੂੰਗੋ ਉਸ ਕੋਲੋਂ 40 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਮੰਗੀ, ਜਿਸ ’ਤੇ ਸੌਦਾ 25 ਹਜ਼ਾਰ ਰੁਪਏ ’ਚ ਹੋ ਗਿਆ। ਕਾਨੂੰਗੋ ਨੇ ਉਸ ਕੋਲੋਂ 10 ਹਜ਼ਾਰ ਰੁਪਏ ਪਹਿਲਾਂ ਲੈ ਲਏ ਅਤੇ ਅੱਜ ਜਦੋਂ 15 ਹਜ਼ਾਰ ਰੁਪਏ ਬਕਾਇਆ ਰਾਸ਼ੀ ਦਿੱਤੀ ਜਾਣੀ ਸੀ ਤਾਂ ਇਸ ਦੇ 500-500 ਰੁਪਏ ਦੇ ਨੋਟਾਂ ਦੀ ਉਨ੍ਹਾਂ ਵਲੋਂ ਫੋਟੋ ਸਟੇਟ ਕਰਵਾ ਕੇ ਰੱਖ ਲਈ ਗਈ। ਵਿਧਾਇਕ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੱਜ ਮਾਛੀਵਾੜਾ ਸਬ-ਤਹਿਸੀਲ ਵਿਚ ਕਾਨੂੰਗੋ ਨੂੰ ਬਾਕੀ ਰਹਿੰਦੀ 15 ਹਜ਼ਾਰ ਰੁਪਏ ਕਥਿਤ ਰਿਸ਼ਵਤ ਦੇ ਦਿੱਤੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ। ਕਾਨੂੰਗੋ ਦੀ ਜੇਬ ’ਚੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਰਾਸ਼ੀ ਬਰਾਮਦ ਕੀਤੀ ਗਈ। ਵਿਧਾਇਕ ਦਿਆਲਪੁਰਾ ਦੀ ਛਾਪੇਮਾਰੀ ਤੋਂ ਬਾਅਦ ਮੌਕੇ ’ਤੇ ਹੀ ਡੀਐੱਸਪੀ ਸਮਰਾਲਾ ਹਰਵਿੰਦਰ ਸਿੰਘ ਖਹਿਰਾ ਤੇ ਥਾਣਾ ਮੁਖੀ ਵਿਜੈ ਕੁਮਾਰ ਵੀ ਪਹੁੰਚ ਗਏ, ਜਿਨ੍ਹਾਂ ਰਿਸ਼ਵਤ ਦੇ ਮਾਮਲੇ ’ਚ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।





News Source link

- Advertisement -

More articles

- Advertisement -

Latest article