ਗੁਰਨਾਮ ਸਿੰਘ ਅਕੀਦਾ
ਪਟਿਆਲਾ, 23 ਜੂਨ
ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ (37) ਦਾ ਦੇਹਾਂਤ ਹੋ ਗਿਆ। ਉਹ ਕਾਫ਼ੀ ਦੇਰ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਪਿਛਲੇ ਹਫ਼ਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਉਹ ਇਸ ਵੇਲੇ ਚੇੱਨਈ ਦੇ ਹਸਪਤਾਲ ਵਿੱਚ ਜੇਰੇ ਇਲਾਜ ਸਨ। ਉੱਥੇ ਉਨ੍ਹਾਂ ਆਖਰੀ ਸਾਹ ਲਏ। ਉਨ੍ਹਾਂ ਦੇ ਪਰਿਵਾਰ ਵਿੱਚ ਪੁੱਤਰ ਤੇ ਪਤਨੀ ਹਨ। ਸ੍ਰੀ ਚੱਢਾ ਦਾ ਸਸਕਾਰ 24 ਜੂਨ ਨੂੰ ਪਟਿਆਲਾ ਵਿੱਚ ਬੀਰ ਜੀ ਦੀਆਂ ਮੜ੍ਹੀਆਂ ਵਿੱਚ ਸਵੇਰੇ 11 ਵਜੇ ਸਵੇਰੇ ਕੀਤਾ ਜਾਵੇਗਾ।