ਸਟਾਕਹੋਮ, 21 ਜੂਨ
ਸਵੀਡਨ ਦੀ ਰਾਜਧਾਨੀ ਦੇ ਇੱਕ ਸ਼ਾਪਿੰਗ ਮਾਲ ’ਚ ਚਾਕੂ ਨਾਲ ਕੀਤੇ ਹਮਲੇ ਵਿੱਚ ਘੱਟੋ-ਘੱਟ ਦੋ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਇੱਕ ਦੀ ਹਾਲਤ ਗੰਭੀਰ ਹੈ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਤੇਜ਼ਧਾਰ ਹਥਿਆਰ ਦੀ ਵਰਤੋਂ ਕੀਤੀ ਗਈ ਹੈ ਅਤੇ ਇਸ ਦੀ ਜਾਂਚ ਕਤਲ ਦੀ ਕੋਸ਼ਿਸ਼ ਦੇ ਮਾਮਲੇ ਤਹਿਤ ਕੀਤੀ ਜਾ ਰਹੀ ਹੈ। ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਹਾਲਤ ਜ਼ਿਆਦਾ ਗੰਭੀਰ ਹੈ ਅਤੇ ਦੂਜੇ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਪੁਲੀਸ ਦੇ ਬੁਲਾਰੇ ਮੈਗਨਸ ਜੈਨਸਨ ਕਲਾਰਿਨ ਨੇ ਸਵੀਡਿਸ਼ ਅਖਬਾਰ ਆਫਟਨਬਲਾਡੇਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਹਮਲੇ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। -ਏਪੀ