ਨਵੀਂ ਦਿੱਲੀ, 27 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਪੱਤਰ ਲਿਖ ਕੇ ਅਗਲੇ ਮਹੀਨੇ ਜੁਲਾਈ ਵਿੱਚ ਅਫ਼ਗ਼ਾਨਿਸਤਾਨ ਵਿੱਚ ਗੁਰਦੁਆਰਿਆਂ ਦੀ ਫੇਰੀ ਲਈ ਕਮੇਟੀ ਦਾ ਇਕ ਵਫ਼ਦ ਭੇਜਣ ਸਬੰਧੀ ਪ੍ਰਬੰਧ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰ ਵਿੱਚ ਕਿਹਾ ਕਿ ਕਮੇਟੀ ਦਾ ਵਫ਼ਦ ਇਤਿਹਾਸਕ ਸਿੱਖ ਵਿਰਾਸਤੀ ਥਾਵਾਂ ਦੀ ਸੁਰੱਖਿਆ ਤੇ ਸਾਂਭ-ਸੰਭਾਲ ਯਕੀਨੀ ਬਣਾਉਣ ਸਬੰਧੀ ਸਥਾਨਕ ਸਰਕਾਰੀ ਅਧਿਕਾਰੀਆਂ ਨੂੰ ਵੀ ਮਿਲਣਾ ਚਾਹੇਗਾ। ਚੇਤੇ ਰਹੇ ਕਿ ਇਸਲਾਮਿਕ ਦਹਿਸ਼ਤਗਰਦਾਂ ਵੱਲੋਂ 18 ਜੂਨ ਨੂੰ ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਹਮਲੇ ਵਿੱਚ ਦੋ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਵਫ਼ਦ ਤਿੰਨ ਦਿਨਾਂ ਵਿੱਚ ਅਫ਼ਗ਼ਾਨਿਸਤਾਨ ਦੇ ਸਾਰੇ ਇਤਿਹਾਸਕ ਗੁਰਦੁਆਰਿਆਂ ਦੀ ਫੇਰੀ ਪੂਰੀ ਕਰ ਲਏਗਾ। -ਪੀਟੀਆਈ