ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 28 ਜੂਨ
ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਹੋ ਗਿਆ ਹੈ। ਇਸ ਤੋ ਬਾਅਦ ਉਹ ਹਫ਼ਤੇ ਲਈ ਇਕਾਂਤਵਾਸ ਹੋ ਗਏ ਹਨ। ਕਰੋਨਾ ਪੀੜਤ ਹੋਣ ਦੀ ਜਾਣਕਾਰੀ ਸ੍ਰੀ ਮਾਨ ਨੇ ਖੁਦ ਅੱਜ ਟਵੀਟ ਕਰਕੇ ਦਿੱਤੀ।