37.7 C
Patiāla
Sunday, May 19, 2024

ਜਰਮਨੀ ਤੋਂ ਪਰਤਦਿਆਂ ਯੂਏਈ ਰੁਕੇ ਪ੍ਰਧਾਨ ਮੰਤਰੀ ਮੋਦੀ

Must read


ਆਬੂਧਾਬੀ, 28 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਸੰਯੁਕਤ ਅਰਬ ਅਮੀਰਾਤ ਦੇ ਨਵਨਿਯੁਕਤ ਰਾਸ਼ਟਰਪਤੀ ਅਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਹੀਆਨ ਨਾਲ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਦੇ ਆਗੂਆਂ ਨੇ ਭਾਰਤ-ਯੂਏਈ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਅਤੇ ਇਸ ਵਿੱਚ ਵੰਨ-ਸੁਵੰਨਤਾ ਲਿਆਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਮੋਦੀ ਜਰਮਨੀ ਵਿੱਚ ਜੀ-7 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਤੋਂ ਬਾਅਦ ਭਾਰਤ ਪਰਤਦਿਆਂ ਥੋੜ੍ਹੇ ਸਮੇਂ ਲਈ ਸੰਯੁਕਤ ਅਰਬ ਅਮੀਰਾਤ ਰੁਕੇ ਸਨ। ਉਨ੍ਹਾਂ ਨੇ ਇਸ ਮੌਕੇ ਸ਼ੇਖ਼ ਮੁਹੰਮਦ ਨਾਲ ਖਾੜ੍ਹੀ ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ਼ੇਖ਼ ਖ਼ਲੀਫ਼ਾ ਬਿਨ ਜ਼ਾਇਦ ਅਲ ਨਹੀਆਨ ਦੇ ਇੰਤਕਾਲ ਸਬੰਧੀ ਨਿੱਜੀ ਤੌਰ ’ਤੇ ਦੁੱਖ ਪ੍ਰਗਟ ਕੀਤਾ। ਸ਼ੇਖ਼ ਖ਼ਲੀਫ਼ਾ ਦਾ ਲੰਮੀ ਬਿਮਾਰੀ ਮਗਰੋਂ 73 ਸਾਲ ਦੀ ਉਮਰ ਵਿੱਚ 13 ਮਈ ਨੂੰ ਇੰਤਕਾਲ ਹੋ ਗਿਆ ਸੀ।  -ਪੀਟੀਆਈ





News Source link

- Advertisement -

More articles

- Advertisement -

Latest article