33.2 C
Patiāla
Wednesday, May 8, 2024

ਪੰਜਾਬ ’ਚ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ

Must read


ਜਗਮੋਹਨ ਸਿੰਘ

ਰੂਪਨਗਰ, 29 ਜੂਨ

ਪੰਜਾਬ ’ਚ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਨੂੰ ਖਤਮ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਵੱਲੋਂ 12 ਜੁਲਾਈ 2021 ਨੂੰ ਜਾਰੀ ਨੋਟੀਫੀਕੇਸ਼ਨ ਤਹਿਤ ਪਛਾਣੀਆਂ ਗਈਆਂ ਸਿੰਗਲ ਯੂਜ਼ ਪਲਾਸਟਿਕ ਵਸਤੂਆਂ ਅਤੇ ਕੈਰੀਬੈਗ ਦੀ ਘੱਟੋ ਘੱਟ ਮੋਟਾਈ ਨਿਰਧਾਰਿਤ ਕਰਨ ਤੇ ਪਾਬੰਦੀ ਲਗਾਉਣੀ ਲਾਜ਼ਮੀ ਕੀਤੀ ਗਈ ਹੈ। ਪਲਾਸਟਿਕ ਸਟਿੱਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਸਟਿੱਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿੱਕਸ, ਆਈਸਕ੍ਰੀਮ ਸਟਿੱਕਸ, ਸਜਾਵਟ ਲਈ ਪੋਲੀਸਟਾਈਰੀਨ, ਥਰਮੋਕੋਲ, ਡਿਸਪੋਜ਼ਲ ਪਲੇਟਾਂ, ਕੱਪ, ਗਲਾਸ, ਕਾਂਟੇ, ਚਮਚੇ, ਚਾਕੂ, ਟਰੇ, ਮਿਠਾਈਆਂ ਦੇ ਡੱਬੇ, ਸੱਦਾ ਪੱਤਰ, ਸਿਗਰਟ ਦੇ ਪੈਕੇਟਾਂ, ਪਲਾਸਟਿਕ, ਪੀਵੀਸੀ ਬੈਨਰ ’ਤੇ 1 ਜੁਲਾਈ ਤੋਂ ਪਾਬੰਦੀ ਹੋਵੇਗੀ।



News Source link

- Advertisement -

More articles

- Advertisement -

Latest article