26.4 C
Patiāla
Friday, April 26, 2024

ਵਿੱਕੀ ਮਿੱਡੂਖੇੜਾ ਕਤਲ ਮਾਮਲੇ ਦੀ ਜਾਂਚ ’ਚ ਸ਼ਾਮਲ ਹੋਣ ਲਈ ਤਿਆਰ ਹੈ ਸ਼ਗਨਪ੍ਰੀਤ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 29 ਜੂਨ

ਇਥੋਂ ਦੇ ਸੈਕਟਰ-70 ਦੀ ਮਾਰਕੀਟ ਵਿੱਚ ਕਰੀਬ 10 ਮਹੀਨੇ ਪਹਿਲਾਂ ਐੱਸਓਆਈ ਦੇ ਸਾਬਕਾ ਪ੍ਰਧਾਨ ਅਤੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਮਿੱਡੂਖੇੜਾ ਦੇ ਕਤਲ ਮਾਮਲੇ ਦੀ ਫਾਈਲ ਮੁੜ ਖੁੱਲ੍ਹ ਸਕਦੀ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਸਿੰਘ ਨੇ ਆਪਣੀ ਚੁੱਪੀ ਤੋੜਦੇ ਹੋਏ ਜਾਂਚ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਹੈ, ਬਸ਼ਰਤੇ ਪੰਜਾਬ ਪੁਲੀਸ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਸ਼ਗਨ ਪ੍ਰੀਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਇਸ ਸਬੰਧੀ ਸ਼ਗਨਪ੍ਰੀਤ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਨਾਲ ਹੀ ਮੂਸੇਵਾਲਾ ਦੇ ਮੈਨੇਜਰ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ। ਆਸਟਰੇਲੀਆ ਵਿੱਚ ਬੈਠੇ ਸ਼ਗਨਪ੍ਰੀਤ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਜਦੋਂ ਉਹ ਭਾਰਤ ਆਵੇ ਤਾਂ ਮੁਹਾਲੀ ਪਹੁੰਚਣ ‘ਤੇ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਲਈ ਜਿਥੇ ਵੀ ਸੱਦੇਗੀ, ਉਹ ਉੱਥੇ ਪਹੁੰਚੇਗਾ। ਇਸ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲੀਸ ਮੁੜ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਦਫ਼ਤਰ ਖਰੜ ਲਿਆਂਦਾ ਗਿਆ ਹੈ। ਉਹ ਹੋਰ ਕਿਸੇ ਪੁਰਾਣੇ ਵਿੱਚ ਅੰਮ੍ਰਿਤਸਰ ਪੁਲੀਸ ਕੋਲ ਪੁਲੀਸ ਰਿਮਾਂਡ ‘ਤੇ ਸੀ।





News Source link

- Advertisement -

More articles

- Advertisement -

Latest article