ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਜੂਨ
ਕਾਬੁਲ ਵਿੱਚ ਗੁਰਦੁਆਰਾ ਕਰਤੇ ਪਰਵਾਨ ’ਤੇ ਲੰਘੇ ਦਿਨੀਂ ਹੋਏ ਦਹਿਸ਼ਤੀ ਹਮਲੇ ਮਗਰੋਂ ਅੱਜ ਅਫ਼ਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਹਵਾਈ ਅੱਡੇ ’ਤੇ ਸਵਾਗਤ ਕੀਤਾ ਗਿਆ। ਸ਼੍ਰੋਮਣੀ ਗੁੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਨੇ ਦੱਸਿਆ ਕਿ ਸਵਾਗਤ ਲਈ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੀਤ ਸਕੱਤਰ ਸਿਮਰਜੀਤ ਸਿੰਘ, ਬੀਬੀ ਰਣਜੀਤ ਕੌਰ ਦਿੱਲੀ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਣਾ ਪੁੱਜੇ ਸਨ। ਇਸ ਮੌਕੇ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਇਨ੍ਹਾਂ ਸਿੱਖਾਂ ਵਿੱਚ ਹਮਲੇ ਦੌਰਾਨ ਜ਼ਖ਼ਮੀ ਹੋਇਆ ਇੱਕ ਸਿੱਖ ਰਘਬੀਰ ਸਿੰਘ ਵੀ ਸ਼ਾਮਲ ਹੈ। ਉਹ ਹਮਲੇ ਦੌਰਾਨ ਮਾਰੇ ਗਏ ਸਿੱਖ ਦੀਆਂ ਅਸਥੀਆਂ ਵੀ ਲੈ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਅਫ਼ਿਗਾਨਸਤਾਨ ਤੋਂ ਆਏ ਸਿੱਖ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦਿੱਲੀ ਵਿਖੇ ਪਹੁੰਚੇ ਹਨ।