ਰਾਕੇਸ਼ ਸੈਣੀ
ਨੰਗਲ, 1 ਜੁਲਾਈ
ਨੰਗਲ ਪੁਲੀਸ ਨੇ ਇਲਾਕੇ ਵਿੱਚ ਮੋਟਰਸਾਈਕਲ ਅਤੇ ਫੋਨ ਚੋਰੀ ਕਰਨ ਵਾਲੇ ਗਰੋਹ ਦੇ ਇਕ ਹੋਰ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ| ਥਾਣਾ ਨੰਗਲ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਡੀਐੱਸਪੀ ਸਤੀਸ਼ ਕੁਮਾਰ ਨੇ ਦੱਸਿਆ ਕਿ ਨੰਗਲ ਪੁਲੀਸ ਨੇ ਇਕ ਵਿਸ਼ੇਸ਼ ਨਾਕੇ ਦੌਾਰਨ ਨੇੜਲੇ ਪਿੰਡ ਮੋਜੋਵਾਲ ਦੇ ਵਸਨੀਕ ਨੌਜਵਾਨ ਮਨੋਜ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ| ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਤਿੰਨ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ| ਉਨ੍ਹਾਂ ਦੱਸਿਆ ਕਿ ਮਨੋਜ ਕੁਮਾਰ ਦਾ ਅਦਾਲਤ ਤੋਂ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਨੋਜ ਕੁਮਾਰ ਕੋਲੋਂ ਕੀਤੀ ਗਈ ਪੁੱਛਗਿਛ ਦੌਰਾਨ ਚੋਰੀ ਦੇ ਚਾਰ ਮੋਟਰਸਾਈਕਲ, ਤਿੰਨ ਮੋਬਾਈਲ ਫੋਨ, ਇਕ ਸੋਨੇ ਦਾ ਲਾਕੇਟ ਅਤੇ ਬੈਟਰੀ ਬਰਾਮਦ ਕੀਤੀ ਗਈ ਹੈ| ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਉਸ ਕੋਲੋਂ ਕੁਝ ਹੋਰ ਅਹਿਮ ਜਾਣਕਾਰੀ ਮਿਲਣ ਦੀ ਆਸ ਹੈ| ਇਸ ਮੌਕੇ ਥਾਣਾ ਨੰਗਲ ਦੇ ਮੁਖੀ ਦਾਨੀਸ਼ਵੀਰ ਸਿੰਘ, ਨਵਾਂ ਨੰਗਲ ਚੌਕੀ ਦੇ ਇੰਚਾਰਜ ਇੰਦਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ|