25 C
Patiāla
Monday, April 29, 2024

ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਬੰਦ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 2 ਜੁਲਾਈ

ਸਮਾਜ ਸੇਵੀ ਸੰਸਥਾ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਕੁਝ ਦਿਨ ਪਹਿਲਾਂ ਟਵਿੱਟਰ ਵੱਲੋਂ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਦੇ ਖਾਤੇ ਬੰਦ ਕਰ ਦਿੱਤੇ ਗਏ ਸਨ।

ਰਵੀ ਸਿੰਘ ਦਾ ਅਕਾਊਂਟ ਸਰਚ ਕਰਨ ’ਤੇ ਲਿਖਿਆ ਮਿਲਦਾ ਹੈ ਕਿ ਕਾਨੂੰਨੀ ਮੰਗ ਮੁਤਾਬਕ ਭਾਰਤ ਵਿੱਚ ਇਸ ਖਾਤੇ ’ਤੇ ਰੋਕ ਲਾ ਦਿੱਤੀ ਗਈ ਹੈ। ਉਧਰ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਖੁਦ ਵੀ ਫੇਸਬੁੱਕ ’ਤੇ ਟਵਿੱਟਰ ਅਕਾਊਂਟ ਬੰਦ ਹੋਣ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਰੋਸ ਜਤਾਉਂਦਿਆਂ ਕਿਹਾ ਕਿ ਸਿੱਖਾਂ ਦੇ ਸ਼ੋਸਲ ਮੀਡੀਆ ਖਾਤਿਆਂ ’ਤੇ ਪਾਬੰਦੀ ਲਗਾਉਣਾ ਠੀਕ ਨਹੀਂ ਹੈ।





News Source link

- Advertisement -

More articles

- Advertisement -

Latest article