24.1 C
Patiāla
Saturday, January 25, 2025

ਪੀਯੂ ਦੇ ਕੇਂਦਰੀਕਰਨ ਖ਼ਿਲਾਫ਼ ਸੰਘਰਸ਼ ਕਮੇਟੀ ਬਣਾਈ

Must read


ਪੱਤਰ ਪ੍ਰੇਰਕ

ਚੰਡੀਗੜ੍ਹ, 2 ਜੁਲਾਈ

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਅਤੇ ’ਵਰਸਿਟੀ ਨੂੰ ਬਚਾਉਣ ਲਈ ਚੱਲ ਰਹੇ ਮੌਜੂਦਾ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਐੱਸ.ਐੱਫ.ਐੱਸ.ਦੇ ਸੱਦੇ ਉੱਤੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਵਿਦਿਆਰਥੀ, ਮਜ਼ਦੂਰ, ਕਿਸਾਨ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ ਅਤੇ ‘ਪੰਜਾਬ ਯੂਨੀਵਰਸਿਟੀ ਬਚਾਓ ਸੰਘਰਸ਼ ਹਮਾਇਤ ਕਮੇਟੀ’ ਦਾ ਗਠਨ ਕੀਤਾ ਗਿਆ। ਹਰਮਨਦੀਪ ਸਿੰਘ (ਐੱਸ.ਐੱਫ.ਐੱਸ.) ਅਤੇ ਪਰਮਜੀਤ ਸਿੰਘ ਮੰਡ (ਦਲ ਖਾਲਸਾ) ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਲਾਇਆ ਗਿਆ ਹੈ ਜੋ ਵਿਦਿਆਰਥੀਆਂ ਤੇ ਹੋਰ ਜਥੇਬੰਦੀਆਂ ਨਾਲ ਤਾਲਮੇਲ ਕਰਨਗੇ।





News Source link

- Advertisement -

More articles

- Advertisement -

Latest article