ਨਵੀਂ ਦਿੱਲੀ, 3 ਜੁਲਾਈ
ਭਾਰਤ ਵਿੱਚ ਕੋਵਿਡ-19 ਦੇ 16103 ਨਵੇਂ ਕੇਸਾਂ ਦੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 4,35,02,429 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਅੰਕੜਿਆਂ ਅਨੁਸਾਰ 31 ਮਰੀਜ਼ਾਂ ਦੀ ਮੌਤ ਹੋਣ ਨਾਲ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,25,199 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਜਾਨ ਗੁਆਉਣ ਵਾਲੇ 31 ਮਰੀਜ਼ਾਂ ਵਿੱਚੋਂ 14 ਕੇਰਲ ਦੇ ਸਨ। ਇਸ ਤੋਂ ਇਲਾਵਾ ਮਹਾਰਾਸ਼ਟਰ ਤੋਂ ਪੰਜ, ਪੱਛਮੀ ਬੰਗਾਲ ਤੋਂ ਤਿੰਨ, ਦਿੱਲੀ, ਪੰਜਾਬ ਅਤੇ ਉੱਤਰ ਪ੍ਰਦੇਸ਼ ਤੋਂ ਦੋ-ਦੋ ਅਤੇ ਕਰਨਾਟਕ, ਮੱਧ ਪ੍ਰਦੇਸ਼ ਅਤੇ ਮਿਜ਼ੋਰਮ ਤੋਂ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ।