ਨਵੀਂ ਦਿੱਲੀ, 5 ਜੁਲਾਈ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਅਤੇ ਸਬੰਧਤ ਫਰਮਾਂ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਸਬੰਧੀ ਦੇਸ਼ ਭਰ ‘ਚ 44 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਏਜੰਸੀ ਵੀਵੋ ਅਤੇ ਇਸ ਨਾਲ ਸਬੰਧਤ ਕੰਪਨੀਆਂ ਨਾਲ ਜੁੜੇ 44 ਸਥਾਨਾਂ ‘ਤੇ ਤਲਾਸ਼ੀ ਲੈ ਰਹੀ ਹੈ।