14.5 C
Patiāla
Saturday, January 25, 2025

ਮੇਰੀ ਪ੍ਰਮੁੱਖਤਾ ਨਸ਼ਿਆਂ ਤੇ ਗੈਂਗਸਟਰਾਂ ਦਾ ਖਾਤਮਾ: ਕਾਰਜਕਾਰੀ ਡੀਜੀਪੀ ਯਾਦਵ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 5 ਜੁਲਾਈ

1992 ਦੇ ਪੰਜਾਬ ਕੇਡਰ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੇ ਅੱਜ ਪੰਜਾਬ ਪੁਲੀਸ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ। ਕਾਰਜਕਾਰੀ ਡੀਜੀਪੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਤਰੇ ਨੂੰ ਰੋਕਣਾ ਅਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣਾ ਹੋਵੇਗੀ। ਉਨ੍ਹਾਂ ਕਿਹਾ, ‘ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਮੈਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚ ਦੋਸਤਾਨਾ ਪੁਲਿਸਿੰਗ ਵਿਕਸਤ ਕਰਨ ਲਈ ਯਤਨਸ਼ੀਲ ਰਹਾਂਗਾ।’





News Source link

- Advertisement -

More articles

- Advertisement -

Latest article