30.3 C
Patiāla
Wednesday, May 8, 2024

ਭਾਈ ਖੇੜਾ ਨੂੰ ਅੱਜ ਪੀਜੀਆਈ ਭੇਜਣ ਦੀ ਸੰਭਾਵਨਾ

Must read


ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੁਲਾਈ

ਲਗਪਗ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਨੂੰ 5 ਜੁਲਾਈ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਸੰਭਾਵਨਾ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਇਲਾਜ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਭਾਈ ਖੇੜਾ ਨੂੰ ਛਾਤੀ ਅਤੇ ਪੇਟ ਵਿੱਚ ਤੇਜ਼ ਦਰਦ ਹੋਣ ਦੀ ਸ਼ਿਕਾਇਤ ਮਗਰੋਂ ਸਥਾਨਕ ਕੇਂਦਰੀ ਜੇਲ੍ਹ ਵਿੱਚੋਂ ਇੱਥੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਸੀ। ਹਸਪਤਾਲ ਵਿੱਚ ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ ਗਈ, ਜਿਸ ਵਿੱਚ ਦਿਲ ਦੀਆਂ ਨਾੜਾਂ ਵਿੱਚ ਰੁਕਾਵਟ ਹੋਣ ਦਾ ਪਤਾ ਲੱਗਿਆ ਹੈ। ਅੱਜ ਹਸਪਤਾਲ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰਨਾਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ 30-30 ਸਾਲਾਂ ਤੋਂ ਸਜ਼ਾ ਭੁਗਤ ਰਹੇ ਬੰਦੀ ਸਿੰਘਾਂ ਨੂੰ ਸਰਕਾਰਾਂ ਵੱਲੋਂ ਰਿਹਾਅ ਨਾ ਕੀਤਾ ਜਾਣਾ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ, ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆਪਣੀਆਂ ਸਜ਼ਾਵਾਂ ਤੋਂ ਜ਼ਿਆਦਾ ਸਮਾਂ ਜੇਲ੍ਹਾਂ ਵਿੱਚ ਕੱਟਿਆ ਹੈ। ਉਨ੍ਹਾਂ ਕਿਹਾ ਕਿ ਭਾਈ ਖੇੜਾ ਵੀ ਉਨ੍ਹਾਂ ਵਿੱਚੋਂ ਇਕ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸੁਖਰਾਜ ਸਿੰਘ ਸਣੇ ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਅਤੇ ਭਾਈ ਖੇੜਾ ਦੀ ਪਤਨੀ ਵੀ ਮੌਜੂਦ ਸਨ।





News Source link

- Advertisement -

More articles

- Advertisement -

Latest article