14.7 C
Patiāla
Monday, January 20, 2025

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮਾਨਸਾ ਪੁਲੀਸ ਨੇ ਮੁੜ ਲਿਆ ਰਿਮਾਂਡ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 6 ਜੁਲਾਈ

ਮਾਨਸਾ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਿਵਲ ਹਸਪਤਾਲ ਤੋਂ ਡਾਕਟਰੀ ਮੁਆਇਨਾ ਕਰਾਉਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੰਜ ਦਿਨਾਂ ਰਿਮਾਂਡ ਲੈ ਲਿਆ। ਇਸ ਤੋਂ ਪਹਿਲਾਂ ਮਾਨਸਾ ਪੁਲੀਸ ਨੇ ਉਸ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇੱਕ‌ ਦਿਨਾਂ ਦੇ ਟਰਾਜ਼ਿਟ ਰਿਮਾਂਡ ’ਤੇ 30 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਤੇ ਉਸ ਦਾ 7 ਦਿਨ ਦਾ ਰਿਮਾਂਡ ਲਿਆ ਸੀ। ਮਾਨਸਾ ਦੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹੁਣ ਜੱਗੂ ਭਗਵਾਨਪੁਰੀਆ ਨੂੰ 11 ਜੁਲਾਈ ਨੂੰ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜੱਗੂ‌ ਭਗਵਾਨਪੁਰੀਆ ਨੂੰ ਅਦਾਲਤ ਵਿਚ ਪੇਸ਼ ਕਰਕੇ ਬਾਹਰ ਲਿਆਉਂਦੇ ਹੋਏ ਮਾਨਸਾ ਦੇ ਪੁਲੀਸ ਅਧਿਕਾਰੀ।





News Source link

- Advertisement -

More articles

- Advertisement -

Latest article