28.8 C
Patiāla
Tuesday, May 7, 2024

ਸ਼੍ਰੋਮਣੀ ਕਮੇਟੀ ਵੱਲੋਂ ਬਲਵਿੰਦਰ ਸਿੰਘ ਜਟਾਣਾ ਦੀ ਫੋਟੋ ਕੇਂਦਰੀ ਸਿੱਖ ਅਜਾਇਬਘਰ ’ਚ ਲਾਉਣ ਦਾ ਫ਼ੈਸਲਾ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 6 ਜੁਲਾਈ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਾਉਣ ਦਾ ਫ਼ੈਸਲਾ ਕੀਤਾ ਹੈ। ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲ ਦੇ ਆਖ਼ਰੀ ਗੀਤ ਐੱਸਵਾਈਐੱਲ ਵਿਚ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਅੰਤ੍ਰਿੰਗ ਕਮੇਟੀ ਵਿਚ ਮਤਾ ਪਾਸ ਕਰਕੇ ਕਾਂਗਰਸ ’ਤੇ ਦੋਸ਼ ਲਾਇਆ ਗਿਆ ਕਿ ਉਸ ਨੇ ਪਿਛਲੇ ਪੰਜ ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਮਾਮਲਿਆਂ ਵਿਚ ਝੂਠੇ ਦੋਸ਼ ਲਾ ਕੇ ਬਦਨਾਮ ਕੀਤਾ ਹੈ। ਇਸ ਸਬੰਧ ਵਿਚ ਕਾਂਗਰਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜਨਤਕ ਕੀਤੀ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਇਸ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਈ ਸ਼ਮੂਲੀਅਤ ਨਹੀਂ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਵਿਦੇਸ਼ ਤੋਂ ਆਈ ਮੰਗ ਮੁਤਾਬਕ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚਾਰਟਰਡ ਉਡਾਣ ਰਾਹੀਂ ਵਿਦੇਸ਼ ਭੇਜਣ ਦਾ ਫ਼ੈਸਲਾ ਕੀਤਾ ਹੈ।





News Source link

- Advertisement -

More articles

- Advertisement -

Latest article