ਨਵੀਂ ਦਿੱਲੀ, 7 ਜੂਨ
ਰੇਲਵੇ ਨੇ ਨੈਸ਼ਨਲ ਹਾਈ-ਸਪੀਡ ਰੇਲ ਕਾਰਪੋਰੇਸ਼ਨ ਲਿਮਟਿਡ (ਐੱਨਐੱਚਐੱਸਆਰਸੀਐੱਲ) ਦੇ ਪ੍ਰਬੰਧ ਨਿਰਦੇਸ਼ਕ ਸਤੀਸ਼ ਅਗਨੀਹੋਤਰੀ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਹੈ। ਅਗਨੀਹੋਤਰੀ ਸਰਕਾਰ ਦੇ ਵੱਕਾਰੀ ਬੁਲੇਟ ਟਰੇਨ ਪ੍ਰਾਜੈਕਟ ਦੇ ਇੰਚਾਰਜ ਸਨ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਚਾਰਜ ਅਸਥਾਈ ਤੌਰ ‘ਤੇ ਐੱਨਐੱਚਐੱਸਆਰਸੀਐੱਲ ਦੇ ਪ੍ਰਾਜੈਕਟ ਡਾਇਰੈਕਟਰ ਰਾਜੇਂਦਰ ਪ੍ਰਸਾਦ ਨੂੰ ਸੌਂਪਿਆ ਗਿਆ ਹੈ।