ਦਰਸ਼ਨ ਸਿੰਘ ਸੋਢੀ
ਮੁਹਾਲੀ, 8 ਜੂਨ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫਤਾਰ ਅਤੇ ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਵਿਜੈ ਕੁਮਾਰ ਸਿੰਗਲਾ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮਨਜੂਰ ਕਰ ਲਈ ਹੈ। ਉਹ ਪਿਛਲੇ ਕਾਫੀ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਹੈ। ਸਾਬਕਾ ਸਿਹਤ ਮੰਤਰੀ ‘ਤੇ ਠੇਕੇਦਾਰਾਂ ਤੋਂ ਪੈਸੇ ਲੈ ਕੇ ਟੈਂਡਰ ਅਲਾਟ ਕਰਨ ਦਾ ਦੋਸ਼ ਹੈ। ਇਸ ਸਬੰਧੀ ਉਸ ਖ਼ਿਲਾਫ਼ ਮੁਹਾਲੀ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਹੈ।