ਜੋਗਿੰਦਰ ਸਿੰਘ ਮਾਨ
ਮਾਨਸਾ, 9 ਜੁਲਾਈ
ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਦੇ ਵਿਖੇ ਖੇਤ ਵਿੱਚ ਬਣੇ ਕੋਠੇ ਦੀ ਛੱਤ ਡਿੱਗਣ ਨਾਲ ਝੋਨਾ ਲਾ ਰਹੇ 10-12 ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ 6 ਔਰਤਾਂ, 3 ਨੌਜਵਾਨ ਅਤੇ ਇਕ ਬੱਚਾ ਵੀ ਸ਼ਾਮਲ ਹੈ। ਜ਼ਖ਼ਮੀਆਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ, ਜਿਥੋਂ ਤਿੰਨ ਔਰਤਾਂ ਨੂੰ ਹੋਰ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਹੈ। ਝੋਨਾ ਲਾਉਣ ਵਾਲੇ ਮਜ਼ਦੂਰਾਂ ਦੀ ਗਿਣਤੀ ਲਗਭਗ 21 ਦੱਸੀ ਜਾਂਦੀ ਹੈ, ਜਿਨ੍ਹਾਂ ਵਿਚੋਂ ਕੁੱਝ ਕੁ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਬਾਅਦ ਦੁਪਹਿਰ ਸ਼ਾਮ ਨੂੰ ਜਦੋਂ ਮਜ਼ਦੂਰ ਇੱਕ ਖੇਤ ਵਿੱਚ ਝੋਨਾ ਲਾ ਰਹੇ ਸਨ ਤਾਂ ਅਚਾਨਕ ਜ਼ੋਰਦਾਰ ਮੀਂਹ ਪੈਣ ਕਾਰਨ ਉਹ ਖੇਤ ’ਚ ਬਣੇ ਕੋਠੇ ਵਿੱਚ ਚਲੇ ਗਏ ਅਤੇ ਛੱਤ ਡਿੱਗਣ ਕਾਰਨ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਮਾਨਸਾ ਦੇ ਡਾ. ਵਨੀਸ ਗਰਗ ਨੇ ਦੱਸਿਆ ਕਿ ਉਨ੍ਹਾਂ ਕੋਲ ਕਈ ਮਜ਼ਦੂਰ ਆਏ ਹਨ, ਜੋ ਜ਼ਖ਼ਮੀ ਹਨ, ਜਿਨ੍ਹਾਂ ਵਿਚੋਂ ਤਿੰਨ ਔਰਤਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਹਸਪਤਾਲ ਦੇ ਲਈ ਰੈਫ਼ਰ ਕਰ ਦਿੱਤਾ ਹੈ ਅਤੇ ਬਾਕੀਆਂ ਦਾ ਇਲਾਜ ਇੱਥੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।