ਬੇਅੰਤ ਸਿੰਘ ਸੰਧੂ
ਪੱਟੀ, 12 ਜੁਲਾਈ
ਇਥੋਂ ਦੇ ਵਾਰਡ ਨੰਬਰ ਸੱਤ ਅੰਦਰ ਨਸ਼ੇ ਦਾ ਟੀਕਾ ਲਗਾਉਣ ਨਾਲ ਦੀਪਕ ਕੁਮਾਰ (29) ਪੁੱਤਰ ਦੇਵੀਦਾਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੀਪਕ ਬੀਤੀ ਰਾਤ ਪਖਾਨੇ ਗਿਆ ਸੀ ਤੇ ਜਦੋਂ ਉਹ ਕੁਝ ਸਮੇਂ ਤੱਕ ਬਾਹਰ ਨਹੀਂ ਆਇਆ ਤੇ ਉਨ੍ਹਾਂ ਵੇਖਿਆ ਕਿ ਦੀਪਕ ਕੁਮਾਰ ਬਾਥਰੂਮ ਅੰਦਰ ਬੇਹੋਸ਼ੀ ਦੀ ਹਾਲਤ ਵਿੱਚ ਡਿੱਗਾ ਪਿਆ ਸੀ ਤੇ ਉਸ ਕੋਲ ਟੀਕਾ ਪਿਆ ਸੀ। ਉਨ੍ਹਾਂ ਦੱਸਿਆ ਕਿ ਦੀਪਕ ਕੁਮਾਰ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਪਰਿਵਾਰਕ ਮੈਂਬਰਾਂ ਤੇ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਦੀਪਕ ਦਾ ਕਈ ਵਾਰ ਨਸ਼ਾ ਛੁਡਾਇਆ ਗਿਆ ਸੀ ਪਰ ਉਹ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਨਹੀਂ ਆ ਸਕਿਆ।