ਜੋਗਿੰਦਰ ਸਿੰਘ ਮਾਨ
ਮਾਨਸਾ 14 ਜੁਲਾਈ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੰਕਿਤ ਸਿਰਸਾ, ਸਚਿਨ ਭਿਵਾਨੀ ਨੂੰ ਅੱਜ ਮਾਨਸਾ ਪੁਲੀਸ ਵੱਲੋਂ ਦਿੱਲੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ’ਤੇ ਦੇਰ ਰਾਤ ਮਾਨਸਾ ਲਿਆਂਦਾ ਗਿਆ, ਜਿਨ੍ਹਾਂ ਨੂੰ ਮਾਨਸਾ ਦੇ ਸੀਆਈਏ ਪੁਲੀਸ ਸਟੇਸ਼ਨ ਵਿੱਚ ਵਿੱਚ ਰੱਖਿਆ ਗਿਆ ਹੈ। ਸੰਭਾਵਨਾ ਹੈ ਕਿ ਦੋਵਾਂ ਦਾ ਭਲਕੇ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾ ਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।