23.9 C
Patiāla
Tuesday, April 30, 2024

ਕਬੂਤਰਬਾਜ਼ੀ ਮਾਮਲਾ: ਪੌਪ ਗਾਇਕ ਦਲੇਰ ਮਹਿੰਦੀ ਨੂੰ ਨਹੀਂ ਮਿਲੀ ਰਾਹਤ, ਸੈਸ਼ਨ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਬਰਕਰਾਰ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 14 ਜੁਲਾਈ

ਪੌਪ ਗਾਇਕ ਦਲੇਰ ਮਹਿੰਦੀ ਖ਼ਿਲਾਫ਼ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ਨੇ ਉਸ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ। ਕੁਝ ਸਾਲ ਪਹਿਲਾਂ ਪਟਿਆਲਾ ਦੀ ਹੀ ਹੇਠਲੀ ਅਦਾਲਤ ਵੱਲੋਂ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਦਲੇਰ ਮਹਿੰਦੀ ਨੇ ਉੱਪਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ ਪਰ ਅੱਜ ਉਪਰਲੀ ਅਦਾਲਤ ਵੱਲੋਂ ਉਸ ਦੀ ਸਜ਼ਾ ਬਰਕਰਾਰ ਰੱਖੀ। ਅੱਜ ਅਦਾਲਤ ਦੇ ਫ਼ੈਸਲੇ ਤੋਂ ਤੁਰੰਤ ਬਾਅਦ ਪੁਲੀਸ ਨੇ ਗਾਇਕ ਨੂੰ ਹਿਰਾਸਤ ਵਿੱਚ ਲੈ ਲਿਆ। 





News Source link

- Advertisement -

More articles

- Advertisement -

Latest article