ਲੰਡਨ, 14 ਜੁਲਾਈ
ਭਾਰਤ ਤੇ ਇੰਗਲੈਂਡ ਵਿਚਾਲੇ ਇਥੇ ਵੀਰਵਾਰ ਨੂੰ ਖੇਡੇ ਜਾ ਰਹੇ ਦੂਜੇ ਇਕ ਰੋਜ਼ਾ ਮੈਚ ਵਿੱਚ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49 ਓਵਰਾਂ ਵਿੱਚ 246 ਦੌੜਾਂ ਬਣਾਈਆਂ ਤੇ ਟੀਮ ਆਲਆਊਟ ਹੋ ਗਈ। ਭਾਰਤ ਵੱਲੋਂ ਮੈਚ ਜਿੱਤਣ ਲਈ ਜਦੋ-ਜਹਿਦ ਕੀਤੀ ਜਾ ਰਹੀ ਹੈ ਅਤੇ ਟੀਮ ਨੇ ਰਾਤ 12 ਵਜੇ ਤਕ 31 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 128 ਦੌੜਾਂ ਬਣਾਈਆਂ ਸਨ। ਇੰਗਲੈਂਡ ਵੱਲੋਂ ਮੋਇਨ ਅਲੀ ਨੇ ਸਭ ਤੋਂ ਵੱਧ 47 ਦੌੜਾਂ ਬਣਾਈਆਂ ਜਦੋਂ ਕਿ ਡੇਵਿਡ ਵਿਲੇ ਤੇ ਜੌਨੀ ਬੇਅਰਸਟੋਅ ਨੇ 41 ਤੇ 38 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਤਰਫੋਂ ਯੁਜ਼ਵੇਂਦਰ ਚਾਹਲ ਨੇ 47 ਦੌੜਾਂ ਦੇ ਕੇ ਚਾਰ ਖਿਡਾਰੀ ਆਊਟ ਕੀਤੇ ਅਤੇ ਹਾਰਦਿਕ ਪਾਂਡਿਆ ਤੇ ਜਸਪ੍ਰੀਤ ਬੁਮਰਾਹ ਨੇ ਦੋ-ਦੋ ਖਿਡਾਰੀ ਆਊਟ ਕੀਤੇ। ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਲਿਆ। ਭਾਰਤੀ ਟੀਮ ਨੇ ਇਕ ਬਦਲਾਅ ਕਰਦਿਆਂ ਸ਼੍ਰੇਅਸ ਅਈਅਰ ਦੀ ਥਾਂ ਟੀਮ ਵਿੱਚ ਸਾਬਕਾ ਕਪਤਾਨ ਵਿਰਾਟ ਕੋਹਲੀ ਨੂੰ ਸ਼ਾਮਲ ਕੀਤਾ ਹੈ। ਇਸ ਤਿੰਨ ਮੈਚਾਂ ਦੀ ਲੜੀ ਵਿੱਚ ਭਾਰਤ 1-0 ਨਾਲ ਅੱਗੇ ਹੈ ਕਿਉਂਕਿ ਟੀਮ ਇੰਡੀਆ ਨੇ ਪਹਿਲੇ ਮੈਚ ਵਿੱਚ ਇੰਗਲੈਂਡ ਨੂੰ 10 ਵਿਕਟਾਂ ਨਾਲ ਮਾਤ ਦਿੱਤੀ ਸੀ।