ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 16 ਜੁਲਾਈ
ਭਾਰਤੀ ਯੂਥ ਕਾਂਗਰਸ ਨੇ ਅੱਜ ਰਾਸ਼ਟਰੀ ਪ੍ਰਧਾਨ ਸ੍ਰੀਨਿਵਾਸ ਬੀਵੀ ਦੇ ਹੁਕਮਾਂ ਅਨੁਸਾਰ ਦਿੱਲੀ ਦੀਆਂ ਵੱਖ-ਵੱਖ ਥਾਵਾਂ ‘ਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗ ਰਹੀ ਕੀਮਤ ਬਾਰੇ ਕੇਂਦਰ ਸਰਕਾਰ ਖ਼ਿਲਾਫ਼ ਪੋਸਟਰ ਲਗਾਏ ਗਏ ਹਨ। ਇੰਡੀਅਨ ਯੂਥ ਕਾਂਗਰਸ ਦੇ ਮੀਡੀਆ ਵਿਭਾਗ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਰਾਓ ਨੇ ਕਿਹਾ ਕਿ ਡਾਲਰ ਦੇ ਮੁਕਾਬਲੇ ਰੁਪਏ ਦੀ ਗਿਰਾਵਟ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ‘ਤੇ ਮਹਿੰਗਾਈ ਦੇ ਰੂਪ ‘ਚ ਅਤੇ ਵੱਡੇ ਪੱਧਰ ‘ਤੇ ਆਰਥਿਕਤਾ ‘ਤੇ ਪੈ ਰਿਹਾ ਹੈ। ਇਸੇ ਤਹਿਤ ਅੱਜ ਯੂਥ ਕਾਂਗਰਸ ਵੱਲੋਂ ਦਿੱਲੀ ਵਿੱਚ ਵੱਖ-ਵੱਖ ਥਾਵਾਂ ’ਤੇ ਪੋਸਟਰ ਲਗਾਏ ਗਏ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਪੋਸਟਰ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਤੇ ਵੀ ਲਾਏ ਜਾਣਗੇ।