29.6 C
Patiāla
Monday, April 29, 2024

ਮੁੱਖ ਮੰਤਰੀ ਦੀ ਕੋਠੀ ਅੱਗੇ ਦੋ ਧਰਨਾਕਾਰੀ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

Must read


ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਜੁਲਾਈ

ਇੱਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਕਰੀਬ ਡੇਢ ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਅਤੇ ਦੋ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਵਿਚੋਂ ਦੋ ਉਮੀਦਵਾਰਾਂ ਵੱਲੋਂ ਬੀਤੀ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਜਿੰਨਾ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਕਰਯੋਗ ਹੈ ਕਿ ਕੱਲ ਹੀ ਮਰਨ ਵਰਤ ਤੇ ਬੈਠੇ 11 ਉਮੀਦਵਾਰਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ 16 ਜੁਲਾਈ ਦੁਪਿਹਰ 12 ਵਜੇ ਤੱਕ ਨੌਕਰੀ ਤੇ ਨਿਯੁਕਤ ਨਾ ਕੀਤਾ ਗਿਆ ਤਾਂ ਉਹ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਗੇ ਪਰੰਤੂ ਉਸ ਤੋਂ ਪਹਲਾਂ ਹੀ ਉਮੀਦਵਾਰਾਂ ਵੱਲੋਂ ਇਹ ਕਦਮ ਚੁੱਕ ਲਿਆ। ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਦੇ ਆਗੂ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਮੀਦਵਾਰ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਖੇਤ ਵਿਚ ਪਹਿਲਾਂ ਮੋਟਰ ਦੀ ਤਾਰ ਨੂੰ ਹੱਥ ਲਾਇਆ ਪਰੰਤੂ ਬਿਜਲੀ ਨਹੀਂ ਸੀ , ਫਿਰ ਪੱਗ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ਤੇ ਪਤਾ ਲੱਗਣ ਤੇ ਸਾਥੀਆਂ ਵੱਲੋਂ ਉਸਨੂੰ ਰੋਕਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਇਸ ਤੋਂ ਇਲਾਵਾ ਉਮੀਦਵਾਰ ਗੁਰਜੀਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਜਿਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਹਨਾਂ ਦਸਿਆ ਕਿ ਪਿਛਲੇ ਕਰੀਬ ਡੇਢ ਮਹੀਨੇ ਤੋਂ ਪੁਲੀਸ ਭਰਤੀ 2016 ਦੀ ਵੇਟਿੰਗ ਅਤੇ 2017 ਦੀ ਵੈਰੀਫਿਕੇਸ਼ਨ ਕਲੀਅਰ ਕਰਕੇ ਨਿਯੁਕਤੀ ਦੀ ਮੰਗ ਕਰ ਰਹੇ ਹਨ ਪਰੰਤੂ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅੱਜ 16 ਜੁਲਾਈ ਦੁਪਿਹਰ 12 ਵਜੇ ਮੁੱਖ ਮੰਤਰੀ ਦੀ ਕੋਠੀ ਅੱਗੇ ਮਰਨ ਵਰਤ ਤੇ ਬੈਠੇ ਉਮੀਦਵਾਰ ਵੀ ਕੋਈ ਵੱਡਾ ਕਦਮ ਚੁੱਕਣਗੇ।





News Source link

- Advertisement -

More articles

- Advertisement -

Latest article