ਨਵੀਂ ਦਿੱਲੀ, 17 ਜੁਲਾਈ
ਜੀਐੱਸਟੀ ਕੌਂਸਲ ਦੇ ਫੈਸਲੇ ਦੇ ਲਾਗੂ ਹੋਣ ਤੋਂ ਬਾਅਦ ਸੋਮਵਾਰ ਤੋਂ ਕਈ ਖਾਣ-ਪੀਣ ਦੀਆਂ ਵਸਤੂਆਂ ਮਹਿੰਗੀਆਂ ਹੋ ਜਾਣਗੀਆਂ। ਇਨ੍ਹਾਂ ਵਿੱਚ ਆਟਾ, ਪਨੀਰ ਅਤੇ ਦਹੀ ਵਰਗੀਆਂ ਪਹਿਲਾਂ ਤੋਂ ਪੈਕ ਕੀਤੀਆਂ ਅਤੇ ਲੇਬਲ ਵਾਲੀਆਂ ਖਾਣ-ਪੀਣ ਵਾਲੀਆਂ ਵਸਤੂਆਂ ਸ਼ਾਮਲ ਹਨ। ਇਨ੍ਹਾਂ ’ਤੇ ਪੰਜ ਫੀਸਦੀ ਜੀਐੱਸਟੀ ਦੇਣਾ ਪਵੇਗਾ। ਇਸੇ ਤਰ੍ਹਾਂ 5,000 ਰੁਪਏ ਤੋਂ ਵੱਧ ਕਿਰਾਏ ਵਾਲੇ ਹਸਪਤਾਲ ਦੇ ਕਮਰਿਆਂ ‘ਤੇ ਵੀ ਜੀਐੱਸਟੀ ਦਾ ਭੁਗਤਾਨ ਕਰਨਾ ਹੋਵੇਗਾ। 1000 ਰੁਪਏ ਪ੍ਰਤੀ ਦਿਨ ਤੋਂ ਘੱਟ ਕਿਰਾਏ ਵਾਲੇ ਹੋਟਲਾਂ ਦੇ ਕਮਰਿਆਂ ‘ਤੇ 12 ਫੀਸਦੀ ਦੀ ਦਰ ਨਾਲ ਟੈਕਸ ਲਗਾਉਣ ਦੀ ਗੱਲ ਕਹੀ ਗਈ ਹੈ।