30.2 C
Patiāla
Wednesday, May 15, 2024

ਭਾਰੀ ਮੀਂਹ ਕਾਰਨ ਕਰੀਬ ਇੱਕ ਲੱਖ ਏਕੜ ਫ਼ਸਲ ਪ੍ਰਭਾਵਿਤ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 17 ਜੁਲਾਈ

ਪੰਜਾਬ ਵਿੱਚ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੇ ਚੱਲੀ ਤੇਜ਼ ਹਨੇਰੀ ਕਾਰਨ ਕਰੀਬ ਇੱਕ ਲੱਖ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ। ਫ਼ਸਲਾਂ ਦਾ ਵੱਡਾ ਨੁਕਸਾਨ ਜ਼ਿਲ੍ਹਾ ਫ਼ਾਜ਼ਿਲਕਾ, ਮੁਕਤਸਰ ਤੇ ਫ਼ਿਰੋਜ਼ਪੁਰ ਦੇ ਕੁਝ ਪਿੰਡਾਂ ’ਚ ਹੋਇਆ ਹੈ। ਲੋਕਾਂ ਦੇ ਘਰ ਵੀ ਪਾਣੀ ਵਿੱਚ ਡੁੱਬ ਗਏ ਹਨ। ਮੀਂਹ ਕਾਰਨ 300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ, ਜਿੱਥੇ ਫ਼ਸਲਾਂ ਵਿੱਚ ਕਈ-ਕਈ ਫੁੱਟ ਪਾਣੀ ਖੜ੍ਹ ਗਿਆ ਹੈ। ਜ਼ਿਲ੍ਹਾ ਮੋਗਾ ਦੇ ਸੰਧੂਆਂ ਵਾਲਾ ਰੋਡ ’ਤੇ ਇੱਕ ਖੇਤ ’ਚ ਬਣੀ ਝੌਂਪੜੀ ਦੀ ਕੰਧ ਡਿੱਗਣ ਕਾਰਨ ਦੋ ਬੱਚੀਆਂ ਦੀ ਮੌਤ ਹੋ ਗਈ ਜਦਕਿ ਛੇ ਜਣੇ ਜ਼ਖ਼ਮੀ ਹੋਏ ਹਨ। ਪਰਿਵਾਰ ਦੇ ਮੁਖੀ ਰਾਜੇਸ਼ ਸ਼ਾਹ ਨੇ ਦੱਸਿਆ ਕਿ ਉਹ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਅਤੇ ਲੰਘੀ ਰਾਤ ਹਨੇਰੀ ਅਤੇ ਮੀਂਹ ਕਰਕੇ ਕੰਧ ਡਿੱਗ ਪਈ ਜਿਸ ਹੇਠ ਆ ਕੇ ਇੱਕ ਪੰਜ ਸਾਲ ਤੇ ਦੂਜੀ ਡੇਢ ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਇਸੇ ਤਰ੍ਹਾਂ ਅਬੋਹਰ ਦੇ ਪਿੰਡ ਖੂਹੀ ਖੇੜਾ ਰੁਕਨਪੁਰਾ ’ਚ ਖੇਤਾਂ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋੲੇ ਝਗੜੇ ਦੌਰਾਨ ਗੋਲੀ ਚੱਲਣ ਇੱਕ ਵਿਅਕਤੀ ਜ਼ਖਮੀ ਹੋ ਗਿਆ ਜਿਸ ਨੂੰ ਫ਼ੌਰੀ ਅਬੋਹਰ ਦੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਮੌਸਮ ਵਿਭਾਗ ਨੇ ਆਉਂਦੇ ਦਿਨਾਂ ਵਿੱਚ ਵੀ ਤੇਜ਼ ਬਾਰਸ਼ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

 

ਮਲੋਟ ਦੇ ਦਰਜਨਾਂ ਪਿੰਡਾਂ ਵਿੱਚ ਹੜ੍ਹਾਂ ਦੀ ਸਥਿਤੀ ਬਣੀ

ਮਲੋਟ (ਲਖਵਿੰਦਰ ਸਿੰਘ): ਦੋ ਦਿਨ ਤੋਂ ਲਗਾਤਾਰ ਪਏ ਤੇਜ਼ ਮੀਂਹ ਕਾਰਨ ਇਲਾਕੇ ਦੇ ਦਰਜਨਾਂ ਵੱਧ ਪਿੰਡਾਂ ਵਿੱਚ ਹੜ੍ਹਾਂ ਦੀ ਸਥਿਤੀ ਬਣ ਚੁੱਕੀ ਹੈ। ਪਿੰਡ ਪੱਕੀ ਦੀ ਕਰੀਬ 400 ਏਕੜ ਫ਼ਸਲ ਜਲਥਲ ਹੋ ਗਈ ਹੈ। ਇਸ ਤੋਂ ਇਲਾਵਾ ਪਿੰਡ ਈਨਾਂ ਖੇੜਾ, ਵਿਰਕਾਂ, ਝੋਰੜ, ਆਲਮਵਾਲਾ, ਭੁੱਦੜ, ਖਾਨੇ ਕੀ ਢਾਬ ਆਦਿ ਦਰਜਨਾਂ ਹੋਰ ਪਿੰਡਾਂ ਵਿੱਚ ਪਾਣੀ ਕਰਕੇ ਸਥਿਤੀ ਗੰਭੀਰ ਬਣੀ ਹੋਈ ਹੈ। ਡਰੇਨ ਅਤੇ ਖੇਤੀ ਬਾੜੀ ਵਿਭਾਗ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਆਦਿ ਵੀ ਪਿੰਡਾਂ ਵਿੱਚ ਲੋਕਾਂ ਨੂੰ ਰਾਹਤ ਦਿਵਾਉਣ ਲਈ ਰਾਬਤਾ ਕਾਇਮ ਕਰ ਰਹੇ ਹਨ। ਕਈ ਥਾਈਂ ਖੇਤਾਂ ਵਿੱਚ 5-5 ਫੁੱਟ ਪਾਣੀ ਖੜ੍ਹ ਗਿਆ ਹੈ।

ਮਲੋਟ ਦੇ ਪਿੰਡਾਂ ਵਿੱਚ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ।

 





News Source link

- Advertisement -

More articles

- Advertisement -

Latest article