28.4 C
Patiāla
Monday, May 6, 2024

ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਸਸਕਾਰ

Must read


ਹਰਪਾਲ ਸਿੰਘ ਨਾਗਰਾ

ਫ਼ਤਹਿਗੜ੍ਹ ਚੂੜੀਆਂ, 17 ਜੁਲਾਈ

ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਦਾਦੂਯੋਧ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਨਿਰਮਲ ਸਿੰਘ ਕਾਹਲੋਂ ਨੂੰ ਅੰਤਿਮ ਵਿਦਾਈ ਦਿੰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਨੇ ਸਲਾਮੀ ਦਿੱਤੀ ਅਤੇ ਨਿਰਮਲ ਸਿੰਘ ਕਾਹਲੋਂ ਦੇ ਪੁੱਤਰਾਂ ਰਵੀਕਰਨ ਸਿੰਘ ਕਾਹਲੋਂ ਤੇ ਸ਼ਿਵਕਰਨ ਸਿੰਘ ਕਾਹਲੋਂ ਨੇ ਚਿਤਾ ਨੂੰ ਅਗਨੀ ਵਿਖਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਸੂਝਵਾਨ ਆਗੂ ਤੇ ਪ੍ਰੇਰਨਾ ਸਰੋਤ ਸਨ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ,ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਾਜਨੀਤਕ ਗਲਿਆਰਿਆਂ ਵਿੱਚ ਸ੍ਰੀ ਕਾਹਲੋਂ ਨੇ ਆਪਣੇ ਜਿੰਮੇ ਲੱਗੇ ਕੰਮਾਂ ਨੂੰ ਦ੍ਰਿੜਤਾ ਤੇ ਜ਼ਿੰਮੇਵਾਰੀ ਨਾਲ ਨਿਭਾਇਆ। ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਅਮਰਪਾਲ ਸਿੰਘ ਬੋਨੀ ਅਜਨਾਲਾ, ਗੁਰਬਚਨ ਸਿੰਘ ਬੱਬੇਹਾਲੀ, ਵੀਰ ਸਿੰਘ ਲੋਪੋਕੇ, ਤਲਬੀਰ ਸਿੰਘ ਗਿੱਲ, ਬਲਬੀਰ ਸਿੰਘ ਬਾਠ, ਬਰਜਿੰਦਰ ਸਿੰਘ ਮੱਖਣ ਬਰਾੜ, ਸੁੱਚਾ ਸਿੰਘ ਲੰਗਾਹ, ਕਾਂਗਰਸ ਆਗੂ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਆਪ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਲਬੀਰ ਸਿੰਘ ਪੰਨੂ, ਭਾਰਤੀ ਜਨਤਾ ਪਾਰਟੀ ਦੇ ਆਗੂ ਫਤਿਹਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ, ਗੁਰਜਿੰਦਰ ਸਿੰਘ ਮੱਲੀ ਅਤੇ ਵੱਖ ਵੱਖ ਸਿਅਸੀ,ਸਮਾਜਿਕ ਤੇ ਧਾਰਮਿਕ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਵਰਨ ਜੀਤ ਸਿੰਘ ਰੰਧਾਵਾ, ਤਰਸੇਮ ਸਿੰਘ ਰੰਧਾਵਾ, ਸੁਖਦੇਵ ਸਿੰਘ ਕਾਹਲੋਂ, ਕਪਿਲ ਦੇਵ ਸ਼ਰਮਾ, ਰਾਜਕੁਮਾਰ ਅਤੇ ਹਲਕਾ ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ ਤੇ ਇਲਾਕੇ ਭਰ ’ਚੋਂ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਨੇ ਨਿਰਮਲ ਸਿੰਘ ਕਾਹਲੋਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। 





News Source link

- Advertisement -

More articles

- Advertisement -

Latest article