33.2 C
Patiāla
Saturday, May 11, 2024

ਸੰਗਰੂਰ: ਮੁੱਖ ਮੰਤਰੀ ਦੀ ਕੋਠੀ ਅੱਗੇ ਤਿੰਨ ਧਰਨਾਕਾਰੀ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

Must read


ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਜੁਲਾਈ

ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਕਰੀਬ ਡੇਢ ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਅਤੇ ਦੋ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਵਿਚੋਂ ਦੋ ਵੱਲੋਂ ਬੀਤੀ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੱਲ੍ਹ ਹੀ ਮਰਨ ਵਰਤ ਤੇ ਬੈਠੇ 11 ਉਮੀਦਵਾਰਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇ 16 ਜੁਲਾਈ ਦੁਪਿਹਰ 12 ਵਜੇ ਤੱਕ ਨੌਕਰੀ ’ਤੇ ਨਿਯੁਕਤ ਨਾ ਕੀਤਾ ਗਿਆ ਤਾਂ ਉਹ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਗੇ ਪਰ ਤੈਅ ਸਮੇਂ ਤੋਂ ਪਹਿਲਾਂ ਪਹਿਲਾਂ ਹੀ ਉਮੀਦਵਾਰਾਂ ਨੇ ਇਹ ਕਦਮ ਚੁੱਕ ਲਿਆ। ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਦੇ ਆਗੂ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਖੇਤ ਵਿਚ ਪਹਿਲਾਂ ਮੋਟਰ ਦੀ ਤਾਰ ਨੂੰ ਹੱਥ ਲਾਇਆ ਪਰ ਬਿਜਲੀ ਨਹੀਂ ਸੀ ਫਿਰ ਪੱਗ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਤਾ ਲੱਗਣ ’ਤੇ ਸਾਥੀਆਂ ਵੱਲੋਂ ਉਸ ਨੂੰ ਰੋਕਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਗੁਰਜੀਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਇਸ ਦੌਰਾਨ ਬਾਅਦ ਦੁਪਹਿਰ ਇੱਕ ਹੋਰ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਕਰਾਰ ਦਿੰਦਿਆਂ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਦੀ ਕੋਠੀ ਅੱਗੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਪੁਲੀਸ ਭਰਤੀ ਉਮੀਦਵਾਰਾਂ ਦੀ ਗਿਣਤੀ ਤਿੰਨ ਹੋ ਗਈ ਹੈ। ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਅਤੇ ਐੱਸਪੀ ਪਲਵਿੰਦਰ ਸਿੰਘ ਚੀਮਾ ਵਲੋਂ ਮਰਨ ਵਰਤ ’ਤੇ ਬੈਠੇ ਉਮੀਦਵਾਰ ਲੜਕੇ-ਲੜਕੀਆਂ ਨਾਲ ਗੱਲਬਾਤ ਕਰਦਿਆਂ ਸਮਝਾਇਆ ਗਿਆ ਕਿ ਉਹ ਅਜਿਹਾ ਕਦਮ ਨਾ ਚੁੱਕਣ, ਉਨ੍ਹਾਂ ਦਾ ਮਸਲਾ ਹੱਲ ਕਰਾਉਣ ਲਈ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਸਿਵਲ ਤੇ ਪੁਲੀਸ ਅਧਿਕਾਰੀਆਂ ਦੇ ਚਲੇ ਜਾਣ ਮਗਰੋਂ ਕਰੀਬ ਢਾਈ ਵਜੇ ਜਸਵਿੰਦਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਮਗਰੋਂ ਐਂਬੂਲੈਸ ਰਾਹੀਂ ਜਸਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਨੂੰ ਉਸ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਦੀ ਕੋਠੀ ਅੱਗੇ ਅੱਜ ਤੀਜੇ ਦਿਨ ਮਰਨ ਵਰਤ ’ਤੇ ਕਰੀਬ 9 ਉਮੀਦਵਾਰ ਅਜੇ ਵੀ ਬੈਠੇ ਹਨ। ਮਰਨ ਵਰਤੀ ਉਮੀਦਵਾਰ ਪੰਜਾਬ ਪੁਲੀਸ ਭਰਤੀ-2016 ਦੀ ਵੇਟਿੰਗ ਸੂਚੀ ਅਤੇ 2017 ਦੀ ਵੈਰੀਫਿਕੇਸ਼ਨ ਤਹਿਤ ਨੌਕਰੀ ’ਤੇ ਜੁਆਇੰਨ ਕਰਾਉਣ ਦੀ ਮੰਗ ਕਰ ਰਹੇ ਹਨ ਜੋ ਕਿ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਈਂ ਬੈਠੇ ਹਨ। 





News Source link

- Advertisement -

More articles

- Advertisement -

Latest article