37.9 C
Patiāla
Tuesday, May 14, 2024

ਮੀਂਹ ਪ੍ਰਭਾਵਿਤ ਪਿੰਡਾਂ ’ਚੋਂ ਤੇਜ਼ੀ ਨਾਲ ਜਲ ਨਿਕਾਸੀ ਦੇ ਹੁਕਮ

Must read


ਪਰਮਜੀਤ ਸਿੰਘ

ਫਾਜ਼ਿਲਕਾ, 18 ਜੁਲਾਈ

ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਹਿਮਾਂਸੂ ਅਗਰਵਾਲ ਨੇ ਜਲਾਲਾਬਾਦ ਬਲਾਕ ਦੇ ਵੱਖ ਵੱਖ ਮੀਂਹ ਪ੍ਰਭਾਵਿਤ ਪਿੰਡਾਂ ਚੱਕ ਰੱਖ ਅਮੀਰ, ਮੋਰਾਂ ਵਾਲਾ, ਦਰੋਗਾ, ਭੁਰਮਦੀਨ ਵਾਲਾ ਆਦਿ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਤੁਰੰਤ ਜਲ ਨਿਕਾਸੀ ਦੇ ਕੰਮ ਵਿਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਤ ਤੋਂ ਜਲਦ ਪਿੰਡਾਂ ‘ਚੋਂ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਮੀਂਹ ਦੇ ਪਾਣੀ ਕਾਰਨ ਭਰ ਕੇ ਚੱਲ ਰਹੀਆਂ ਡਰੇਨਾਂ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਵੀ ਖੇਤਾਂ ਜਾਂ ਅਬਾਦੀ ਖੇਤਰ ਵਿਚ ਪਾਣੀ ਭਰਿਆ ਹੈ ਉਸਦੀ ਨਿਕਾਸੀ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨੇ ਰਾਹਤ ਕਾਰਜਾਂ ਵਿਚ ਜ਼ਿਲ੍ਹੇ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜਾ ਹੈ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਪਵਨ ਗੁਲਾਟੀ ਤੋਂ ਇਲਾਵਾ ਡਰੇਨੇਜ਼ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। 





News Source link

- Advertisement -

More articles

- Advertisement -

Latest article