24.2 C
Patiāla
Monday, April 29, 2024

75ਵੇਂ ਆਜ਼ਾਦੀ ਦਿਹਾੜੇ ’ਤੇ 75 ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ: ਭਗਵੰਤ ਮਾਨ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 18 ਜੁਲਾਈ

ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਪ੍ਰਬੰਧ ਮੁਹੱਈਆ ਕਰਵਾਉਣ ਦੇ ਉਦੇਸ਼ ਹਿੱਤ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ’ਤੇ ਸੂਬੇ ’ਚ 75 ‘ਆਮ ਆਦਮੀ ਕਲੀਨਿਕ’ ਲੋਕਾਂ ਦੇ ਹਵਾਲੇ ਕੀਤੇ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਸੂਬੇ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ‘ਆਮ ਆਦਮੀ ਕਲੀਨਿਕ’ ਦਾ ਉਸਾਰੀ ਕਾਰਜ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਇੱਕ ਪ੍ਰੇਰਕ ਵਜੋਂ ਕੰਮ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੰਤ ਅੰਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੰਗਰੂਰ ਦੀ ਉਸਾਰੀ ਛੇਤੀ ਸ਼ੁਰੂ ਕਰਨ ਦੀ ਹਦਾਇਤ ਦਿੱਤੀ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ।

ਲੁਧਿਆਣਾ ’ਚ ਕੌਮੀ ਝੰਡਾ ਲਹਿਰਾਉਣਗੇ ਭਗਵੰਤ ਮਾਨ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਸਰਕਾਰ ਵੱਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋਂ ਅੰਮ੍ਰਿਤਸਰ ਵਿੱਚ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸੇ ਤਰ੍ਹਾਂ ਪਟਿਆਲਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰਨ ਤਾਰਨ ਵਿੱਚ ਉਚੇਰੀ ਸਿੱਖਿਆ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੌਮੀ ਝੰਡਾ ਲਹਿਰਾਉਣਗੇ।

 





News Source link

- Advertisement -

More articles

- Advertisement -

Latest article