ਨਵੀਂ ਦਿੱਲੀ, 20 ਜੁਲਾਈ
ਦਿੱਲੀ ਹਾਈ ਕੋਰਟ ਨੇ ਹਾਲ ਹੀ ਦੇ ਉਨ੍ਹਾਂ ਦਿਸ਼ਾ-ਨਿਰਦੇਸ਼ਾਂ ‘ਤੇ ਰੋਕ ਲਗਾ ਦਿੱਤੀ, ਜਿਨ੍ਹਾਂ ਵਿਚ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਸਰਵਿਸ ਚਾਰਜ ਵਸੂਲਣ ‘ਤੇ ਪਾਬੰਦੀ ਲਗਾਈ ਗਈ ਸੀ। ਜਸਟਿਸ ਯਸ਼ਵੰਤ ਵਰਮਾ ਨੇ 4 ਜੁਲਾਈ ਦੇ ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ (ਸੀਸੀਪੀਏ) ਦੇ ਨਿਰਦੇਸ਼ਾਂ ਵਿਰੁੱਧ ਨੈਸ਼ਨਲ ਰੈਸਟੋਰੈਂਟ ਐਸੋਸੀਏਸ਼ਨ ਆਫ ਇੰਡੀਆ (ਐੱਨਆਰਏਆਈ) ਅਤੇ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਆਫ ਇੰਡੀਆ ਦੁਆਰਾ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਨੂੰ ਹੋਰ ਘੋਖਣ ਦੀ ਲੋੜ ਹੈ। ਇਸ ਦੇ ਨਾਲ ਹੀ ਸਬੰਧਤ ਅਧਿਕਾਰੀਆਂ ਨੂੰ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ।