41 C
Patiāla
Saturday, May 4, 2024

ਅੰਮ੍ਰਿਤਸਰ ਨਜ਼ਦੀਕ ਪੁਲੀਸ ਨਾਲ ਮੁਕਾਬਲੇ ’ਚ ਇਕ ਗੈਂਗਸਟਰ ਦੀ ਮੌਤ

Must read


ਜਗਤਾਰ ਸਿੰਘ ਲਾਂਬਾ/ ਦਿਲਬਾਗ ਸਿੰਘ ਗਿੱਲ

ਅੰਮ੍ਰਿਤਸਰ/ਅਟਾਰੀ -20 ਜੁਲਾਈ

ਇਥੇ ਘਰਿੰਡਾ-ਹੁਸ਼ਿਆਰ ਨਗਰ ਸੜਕ ’ਤੇ ਪਿੰਡ ਭਕਨਾ ਨੇੜੇ ਗੈਂਗਸਟਰਾਂ ਅਤੇ ਪੁਲੀਸ ਵਿਚਾਲੇ ਮੁਕਾਬਲੇ ਦੌਰਾਨ ਇਕ ਗੈਂਗਸਟਰ ਮਾਰਿਆ ਗਿਆ ਹੈ। ਪੁਲੀਸ ਨੇ ਪਿੰਡ ਵਿੱਚ ਆਉਣ-ਜਾਣ ਵਾਲੇ ਸਾਰੇ ਰਸਤੇ ਘੇਰੇ ਹੋਏ ਹਨ ਅਤੇ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਚੱਲ ਰਹੀ ਹੈ। ਇਨ੍ਹਾਂ ਗੈਂਗਸਟਰਾਂ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਜਿਨ੍ਹਾਂ ਵਿਚ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਸ਼ਾਮਲ ਹਨ। ਇਹ ਇਥੇ ਪਿੰਡ ਤੋਂ ਬਾਹਰ ਲੁਕੇ ਹੋਏ ਸਨ ਅਤੇ ਪੁਲੀਸ ਨੂੰ ਇਸ ਦੀ ਜਾਣਕਾਰੀ ਮਿਲੀ ਸੀ। ਅੱਜ ਜਦੋਂ ਪੁਲੀਸ ਨੇ ਇਨ੍ਹਾਂ ਨੂੰ ਕਾਬੂ ਕਰਨ ਲਈ ਇਲਾਕੇ ਨੂੰ ਘੇਰਾ ਪਾਇਆ ਤਾਂ ਗੈਂਗਸਟਰਾਂ ਵੱਲੋਂ ਗੋਲੀ ਚਲਾਈ ਗਈ, ਜਿਸ ਤੋਂ ਬਾਅਦ ਪੁਲੀਸ ਵੱਲੋਂ ਵੀ ਗੋਲੀ ਚਲਾਈ ਗਈ। ਫਿਲਹਾਲ ਪੁਲੀਸ ਨੇ ਇਸ ਬਾਰੇ ਚੁੱਪਧਾਰੀ ਹੋਈ ਹੈ ਅਤੇ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲੀਸ ਮੁਕਾਬਲੇ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਅਪਰੇਸ਼ਨਨ ਸੈੱਲ ਤੇ ਹੋਰ ਪੁਲੀਸ ਜਵਾਨ ਸ਼ਾਮਲ ਹਨ ।





News Source link

- Advertisement -

More articles

- Advertisement -

Latest article