ਚੰਡੀਗੜ੍ਹ, 21 ਜੁਲਾਈ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਕਿਹਾ ਕਿ ਰਾਜ ਪੁਲੀਸ ਕੈਨੇਡਾ ਸਥਿਤ ਗੋਲਡੀ ਬਰਾੜ ਦੀ ਹਵਾਲਗੀ ਲਈ ਯਤਨ ਕਰ ਰਹੀ ਹੈ। ਬਰਾੜ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਅੰਮ੍ਰਿਤਸਰ ਵਿੱਚ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰਾਂ ਕੋਲੋਂ ਬਰਾਮਦ ਹੋਈ ਇਹ ਉਹੀ ਏਕੇ-47 ਰਾਈਫਲ ਹੈ, ਜੋ ਗਾਇਕ ਦੀ ਹੱਤਿਆ ਵਿੱਚ ਵਰਤੀ ਗਈ ਸੀ।