ਆਤਿਸ਼ ਗੁਪਤਾ
ਚੰਡੀਗੜ੍ਹ, 23 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਦੇ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ ਬਾਹਰ ਕੂੜਾ ਸੁੱਟਣ ’ਤੇ ਚੰਡੀਗੜ੍ਹ ਨਗਰ ਨਿਗਮ ਨੇ ਚਲਾਨ ਕੱਟ ਦਿੱਤਾ ਹੈ। ਨਿਗਮ ਨੇ ਚਲਾਨ ਤਹਿਤ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਤਾਇਨਾਤ ਸੀਆਰਪੀਐੱਫ ਦੇ ਡੀਐੱਸਪੀ ਹਰਜਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ।