ਆਤਿਸ਼ ਗੁਪਤਾ
ਚੰਡੀਗੜ੍ਹ, 24 ਜੁਲਾਈ
ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 3-4 ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ਨਿਕਲੀ ਕੜਾਕੇ ਦੀ ਧੁੱਪ ਨੇ ਗਰਮੀ ਅਤੇ ਹੁੰਮਸ ਵਧਾ ਦਿੱਤੀ ਹੈ। ਉੱਧਰ ਪੰਜਾਬ ਦਾ ਤਾਪਮਾਨ ਵਧਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।