31 C
Patiāla
Sunday, May 12, 2024

ਬ੍ਰਿਟਿਸ਼ ਕੋਲੰਬੀਆ ਦੀ ਹਾਕੀ ਟੀਮ ਦੇ ਕਪਤਾਨ ਬਣੇ ਸੁਖਮਨਪ੍ਰੀਤ

Must read


ਗੁਰਮਲਕੀਅਤ ਸਿੰਘ ਕਾਹਲੋਂ/ਵਰਿੰਦਰ ਜਾਗੋਵਾਲ

ਵੈਨਕੂਵਰ/ਕਾਹਨੂੰਵਾਨ, 23 ਜੁਲਾਈ

ਬ੍ਰਿਟਿਸ਼ ਕੋਲੰਬੀਆ ਦੀ ਅੰਡਰ-16 ਫੀਲਡ ਹਾਕੀ ਟੀਮ ਦੀ ਕਪਤਾਨੀ ਇਸ ਵਾਰ ਗੁਰਦਾਸਪੁਰੀਆ ਨੌਜਵਾਨ ਸੁਖਮਨਪ੍ਰੀਤ ਕਰੇਗਾ। ਸੂਬਾਈ ਟੂਰਨਾਮੈਂਟ ਇਸ ਵਾਰ 30 ਜੁਲਾਈ ਤੋਂ 3 ਅਗਸਤ ਤੱਕ ਹੋਣੇ ਹਨ, ਜਿਸ ਵਿੱਚ ਸਿਰਫ ਤਿੰਨ ਪੰਜਾਬੀ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ 18 ਮੈਂਬਰੀ ਹਾਕੀ ਟੀਮ ਦੀ ਕਪਤਾਨੀ ਗੁਰਦਾਸਪੁਰ ਦੇ ਕਾਹਨੂੰਵਾਨ ਨੇੜਲੇ ਪਿੰਡ ਬਹੂਰੀਆਂ ਸੈਣੀਆਂ ਤੋਂ ਕੈਨੇਡਾ ਆ ਕੇ ਵੱਸੇ ਲੱਡੂ ਸਿੰਘ ਖਾਲਸਾ ਦਾ ਪੁੱਤਰ ਸੁਖਮਨਪ੍ਰੀਤ ਸਿੰਘ ਕਰੇਗਾ। ਲੱਡੂ ਸਿੰਘ ਨੇ ਦੱਸਿਆ ਕਿ ਸੁਖਮਨਪ੍ਰੀਤ ਦੀ ਬਚਪਨ ਤੋਂ ਹੀ ਹਾਕੀ ਵਿੱਚ ਰੁਚੀ ਸੀ। ਉਨ੍ਹਾਂ ਕਿਹਾ ਕਿ ਇੱਕ ਦਿਨ ਉਨ੍ਹਾਂ ਦਾ ਪੁੱਤਰ ਅੰਤਰਾਸ਼ਟਰੀ ਪੱਧਰ ’ਤੇ ਕੈਨੇਡਾ ਲਈ ਸੋਨ ਤਗ਼ਮਾ ਜਿੱਤ ਕੇ ਪੰਜਾਬੀਆਂ ਦਾ ਨਾਂ ਉੱਚਾ ਕਰੇਗਾ। ਸਰੀ ਦੇ ਵਸਨੀਕ ਸੁਖਮਨਪ੍ਰੀਤ ਸਿੰਘ ਨੇ ਕਿਹਾ ਕਿ ਕਈ ਸਾਲਾਂ ਤੋਂ ਉਹ ਲਗਾਤਾਰ ਰੋਜ਼ਾਨਾ ਚਾਰ ਘੰਟੇ ਅਭਿਆਸ ਕਰਦਾ ਰਿਹਾ ਹੈ ਅਤੇ ਅੱਜ ਉਸ ਦਾ ਹਾਕੀ ਦੀ ਟੀਮ ਦਾ ਕਪਤਾਨ ਬਣਨ ਦਾ ਸੁਫ਼ਨਾ ਪੂਰਾ ਹੋਇਆ ਹੈ।

ਦੂਜੇ ਪਾਸੇ, ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਹੂਰੀਆਂ ਸੈਣੀਆਂ ਵਿੱਚ ਸੁਖਮਨਪ੍ਰੀਤ ਸਿੰਘ ਦੇ ਬ੍ਰਿਟਿਸ਼ ਕੋਲੰਬੀਆ ਦੀ ਅੰਡਰ-18 ਹਾਕੀ ਟੀਮ ਦਾ ਕਪਤਾਨ ਨਿਯੁਕਤ ਹੋਣ ’ਤੇ ਖੁਸ਼ੀ ਦਾ ਮਾਹੌਲ ਹੈ। ਹਾਕੀ ਖਿਡਾਰੀ ਸੁਖਮਨਪ੍ਰੀਤ ਸਿੰਘ ਦੇ ਪਿਤਾ ਲੱਡੂ ਸਿੰਘ ਖ਼ਾਲਸਾ ਅਤੇ ਮਾਤਾ ਅਰਵਿੰਦਰ ਕੌਰ ਸੋਨੀ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਹਾਕੀ ਕੋਚ ਗੁਰਵਿੰਦਰ ਸਿੰਘ ਦੀ ਦੇਖ-ਰੇਖ ਵਿੱਚ ਸਖ਼ਤ ਮਿਹਨਤ ਕਰਨ ਸਦਕਾ ਹਾਕੀ ਟੀਮ ਦਾ ਕਪਤਾਨ ਚੁਣਿਆ ਗਿਆ ਹੈ।

ਇਸ ਮੌਕੇ ਉਸ ਦੇ ਦਾਦਕੇ ਪਿੰਡ ਬਹੂਰੀਆਂ ਸੈਣੀਆਂ ਵਿੱਚ ਵੀ ਪਰਿਵਾਰਕ ਮੈਂਬਰਾਂ ਵੱਲੋਂ ਇਲਾਕਾ ਵਾਸੀਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।





News Source link

- Advertisement -

More articles

- Advertisement -

Latest article